ਸੰਤ ਬਾਬਾ ਜਾਨਕੀ ਦਾਸ ਵੈਲਫੇਅਰ ਸੁਸਾਇਟੀ ਵੱਲੋਂ ਲੜਕੀਆ ਲਈ ਸਿਲਾਈ ਕਢਾਈ ਸੈਟਰ  ਖੋਲਿਆ

Spread the love
 ਨੂਰਪੁਰ ਬੇਦੀ ਦਲਜੀਤ ਚਨੌਲੀ 18/08/26 ਸੰਤ ਬਾਬਾ ਜਾਨਕੀ ਦਾਸ ਵੈਲਫ਼ੇਅਰ ਸੁਸਾਇਟੀ ਚਨੌਲੀ ਵੱਲੋਂ ਸੋਸਵਾ ਚੰਡੀਗਡ਼੍ਹ (ਪੰਜਾਬ) ਤੇ ਸੋਸਲ ਸਕਿਉਇਟੀ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਮਲਿਕਪੁਰ ਵਿਖੇ ਸਿਲਾਈ ਕਢਾਈ ਸੈਂਟਰ ਖੋਲ੍ਹਿਆ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਨੇ ਦੱਸਿਆ ਕਿ ਇਸ  ਸੈਂਟਰ ਵਿੱਚ 25 ਲੜਕੀਆਂ ਨੂੰ 6 ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਖ਼ਤਮ ਹੋਣ ਉਪਰੰਤ ਸਰਟੀਫਿਕੇਟ ਤੇ ਫਰੀ ਸਿਲਾਈ ਮਸੀਨ ਦਿੱਤੀ ਜਾਵੇਗੀ। ਉਹਨਾ ਦੱਸਿਆ ਕਿ ਇਹ ਟ੍ਰੇਨਿੰਗ ਟਰੇਡ ਅਧਿਆਪਕ ਵਲੋੰ ਦਿੱਤੀ ਜਾਵੇਗੀ। ਮੈਡਮ ਸੁਨੀਤਾ ਦੇਵੀ ਨੇ ਦੱਸਿਆ ਕਿ ਸੰਸਥਾ ਦਾ ਮਕਸੱਦ ਲੜਕੀਆਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨਾ ਹੈ ਅਤੇ ਉਹਨਾਂ ਨੂੰ ਕੰਮ ਕਰਨ ਲਈ ਉਤਸਾਹਿਤ ਕਰਨਾ ਹੈ। ਮੈਡਮ ਹਰਦੀਪ ਕੌਰ ਵਲੋਂ ਕਿਹਾ ਕਿ ਸੰਸਥਾ ਲੜਕੀਆਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਉਨ੍ਹਾਂ ਵੱਲੋਂ ਸੰਸਥਾ ਦੇ ਕੰਮ ਦੀ ਸ਼ੰਲਾਘਾ ਵੀ ਕੀਤੀ ਗਈ। ਉਹਨਾਂ ਕਿਹਾ ਕਿ ਅੱਜ ਸਮੇਂ ਵਿੱਚ ਲੜਕੀਆਂ ਨੂੰ ਇਸ ਤਰ੍ਹਾਂ ਦੀ ਟ੍ਰੇਨਿੰਗ ਦੀ ਬਹੁਤ ਜ਼ਰੂਰਤ ਹੈ ਤਾਂ ਜ਼ੋ ਉਹ ਆਪਣੇ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਵਧੀਆ ਢੰਗ ਨਾਲ ਕਰ ਸਕਣ। ਸੰਸਥਾ ਲੜਕਿਆਂ ਨੂੰ ਅੱਗੇ ਲਿਆਉਣ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ  ਇਸ ਮੋਕੇ ਮੈਡਮ ਸੁਨੀਤਾ ਦੇਵੀ, ਹਰਦੀਪ ਕੌਰ,ਪੂਨਮ, ਕੁਲਵੰਤ ਕੌਰ ਅਤੇ ਸਿੱਖਆਰਤੀ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *