ਸਸਪੈਂਡ ਹੋ ਕੇ ਬਹਾਲ ਹੋਏ ਡਿਪੂ ਹਾਲੇ ਵੀ ਗਰੀਬ ਲੋਕਾਂ ਨੂੰ ਦੇ ਰਹੇ ਨੇ ਘੱਟ ਕਣਕ — ਫੂਡ ਸਪਲਾਈ ਵਿਭਾਗ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ –  ਕਾਮਰੇਡ ਮਨਜੀਤ ਸਿੰਘ ਝਬਾਲ

Spread the love
ਝਬਾਲ 17 ਅਗਸਤ (ਮੱਖਣ ਮਨੋਜ)ਪਿੰਡ ਝਬਾਲ ਵਿੱਚ ਸਰਕਾਰੀ ਕਣਕ ਦੀ ਵੰਡ ਨੂੰ ਲੈ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲਾਂ ਸ਼ਿਕਾਇਤਾਂ ਦੇ ਚਲਦਿਆਂ ਸਬੰਧਤ ਡਿਪੂ ਸਸਪੈਂਡ ਕੀਤੇ ਗਏ ਸਨ ਅਤੇ ਬਾਅਦ ਵਿੱਚ ਬਹਾਲ ਹੋ ਗਏ। ਪਰ ਡਿਪੂ ਬਹਾਲ ਹੋਣ ਤੋਂ ਬਾਅਦ ਵੀ ਲਾਭਪਾਤਰੀਆਂ ਨੂੰ ਨਿਰਧਾਰਤ ਮਾਤਰਾ ਤੋਂ ਘੱਟ ਕਣਕ ਦਿੱਤੇ ਜਾਣ ਦੀਆਂ ਸ਼ਿਕਾਇਤਾਂ ਜਾਰੀ ਹਨ।ਲਾਭਪਾਤਰੀਆਂ ਅਨੁਸਾਰ ਚਾਰ ਮਹੀਨਿਆਂ ਦੀ ਕਣਕ ਆਉਣ ਦੇ ਬਾਵਜੂਦ ਤਿੰਨ ਮਹੀਨਿਆਂ ਦੀ ਹੀ ਕਣਕ ਦਿੱਤੀ ਜਾ ਰਹੀ ਹੈ ਅਤੇ ਪ੍ਰਤੀ ਵਿਅਕਤੀ 13 ਕਿਲੋ ਕਣਕ ਵੰਡੀ ਜਾ ਰਹੀ ਹੈ। ਇਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।ਇਸ ਸਬੰਧੀ ਸੰਬੰਧਤ ਇੰਸਪੈਕਟਰ ਅਤੇ AFSO ਨੂੰ ਵਾਰ-ਵਾਰ ਸੂਚਿਤ ਕੀਤਾ ਗਿਆ, ਪਰ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਇਸ ਕਾਰਨ ਫੂਡ ਸਪਲਾਈ ਵਿਭਾਗ ਦੀ ਨਿਗਰਾਨੀ ਅਤੇ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉੱਠ ਰਹੇ ਹਨ।ਕਾਮਰੇਡ ਮਨਜੀਤ ਸਿੰਘ ਝਬਾਲ ਨੇ DFSC ਮੈਡਮ, ਜ਼ਿਲ੍ਹਾ ਤਰਨ ਤਾਰਨ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਿੰਡ ਝਬਾਲ ਵਿੱਚ ਕਣਕ ਦੀ ਵੰਡ ਦੀ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ। ਚਾਰ ਮਹੀਨਿਆਂ ਵਿੱਚ ਆਈ ਕਣਕ, ਡਿਪੂ ਦੇ ਸਟਾਕ ਰਜਿਸਟਰ ਅਤੇ ਲਾਭਪਾਤਰੀਆਂ ਨੂੰ ਕੀਤੀ ਗਈ ਅਸਲ ਵੰਡ ਦਾ ਪੂਰਾ ਰਿਕਾਰਡ ਚੈੱਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦੇ ਹੱਕ ਦਾ ਰਾਸ਼ਨ ਕਿਸੇ ਵੀ ਕੀਮਤ ’ਤੇ ਘੱਟ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਜਾਂਚ ਦੌਰਾਨ ਘੱਟ ਕਣਕ ਵੰਡਣ ਦੀ ਪੁਸ਼ਟੀ ਹੁੰਦੀ ਹੈ ਤਾਂ ਡਿਪੂ ਹੋਲਡਰ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਮਰੇਡ ਮਨਜੀਤ ਸਿੰਘ ਝਬਾਲ ਨੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਉਸ ਦੇ ਹੱਕ ਅਨੁਸਾਰ ਪੂਰੀ ਕਣਕ ਮਿਲਣੀ ਯਕੀਨੀ ਬਣਾਈ ਜਾਵੇ।ਇਸ ਮੌਕੇ ਕਾਮਰੇਡ ਕਵਦੀਪ ਸਿੰਘ ਝਬਾਲ, ਕਾਮਰੇਡ ਸਤਨਾਮ ਸਿੰਘ ਮੀਰਪੁਰ, ਜੋਗਿੰਦਰ ਸਿੰਘ ਝਬਾਲ, ਮੇਜਰ ਸਿੰਘ ਝਬਾਲ, ਕਾਮਰੇਡ ਜਸਪਾਲ ਸਿੰਘ, ਮਾਸਟਰ ਬਲਦੇਵ ਸਿੰਘ, ਬਲਕਾਰ ਸਿੰਘ, ਸੁਖਜਿੰਦਰ ਸਿੰਘ, ਬਲਜੀਤ ਕੌਰ ਅਤੇ ਕਵਲਦੀਪ ਕੌਰ ਨੇ ਵੀ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੀ ਪੂਰੀ ਕਣਕ ਦਿਵਾਈ ਜਾਵੇ।ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦੇ ਹੱਕ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *