ਖਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

Spread the love
ਚੌਂਕ ਮਹਿਤਾ 17 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਵਿਖੇ  ਬੀ.ਏ, ਬੀ.ਐਸ.ਸੀ,ਬੀ.ਕਾਮ, ਬੀ.ਸੀ.ਏ ਅਤੇ ਐਮ.ਏ ਇਤਿਹਾਸ ਦੇ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ ।ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਕੁਦਰਤ ਹੀ ਸਾਡੇ ਜੀਵਨ ਦਾ ਆਧਾਰ ਹੈ ਅਤੇ ਕੁਦਰਤ ਦੀ ਕੀਤੀ ਬੇਪੱਤੀ ਸਾਡੇ ਅੰਤ ਦੀ ਸ਼ੁਰੂਆਤ ਹੈ। ਇਸ ਧਰਤ ਤੇ ਰਹਿ ਕੇ ਹਰੇਕ ਮਨੁੱਖ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ । ਅੱਜ ਦੇ ਸਮੇ ਵਿੱਚ ਉਦਯੋਗੀਕਰਨ, ਸ਼ਹਿਰੀਕਰਨ ਅਤੇ ਵੱਧਦੀ ਆਬਾਦੀ ਕਾਰਨ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਹੋ ਰਹੀ ਹੈ,ਇਸ ਕਾਰਨ ਗਲੋਬਲ ਵਾਰਮਿੰਗ,ਮੌਸਮੀ ਤਬਦੀਲੀਆਂ, ਸੋਕਾ ਅਤੇ ਹੜਾਂ  ਵਰਗੀਆਂ ਸਮੱਸਿਆਵਾਂ ਵੱਧ ਰਹੀਆਂ ਹਨ।  ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ , ਜੋ ਮਨੁੱਖਤਾ ਲਈ ਵੱਡਾ ਖਤਰਾ ਹੈ। ਹਰ ਮਨੁੱਖ ਦਾ ਫਰਜ਼ ਹੈ ਕਿ ਉਹ ਪ੍ਰਕਿਰਤੀ ਨਾਲ ਪਿਆਰ ਕਰੇ ਤੇ ਰੁੱਖ ਲਗਾ ਕੇ ਉਸਦੀ ਸੰਭਾਲ ਕਰੇ। ਉਹਨਾਂ ਸਭ ਨੂੰ ਅਪੀਲ ਕਰਦਿਆਂ ਕਿਹਾ ਕਿ ਕੁਦਰਤ ਨੇ ਸਾਨੂੰ ਜਿਸ ਹਾਲਤ ਵਿੱਚ ਬ੍ਰਹਿਮੰਡ ਦਿੱਤਾ ਸੀ ਉਸ ਨੂੰ ਹੋਰ ਵਧੇਰੇ ਸੁੰਦਰ ਬਣਾਉਣ ਲਈ ਆਓ, ਸਾਰੇ ਪੌਦੇ ਲਗਾਈਏ ਅਤੇ ਵਾਤਾਵਰਣ ਨੂੰ ਸਾਫ ਤੇ ਸਵੱਛ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ।ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ,ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ , ਪ੍ਰਿੰਸੀਪਲ ਡਾ.  ਜਤਿੰਦਰ ਸ਼ਰਮਾ, ਕੁਲਦੀਪ ਕੌਰ ,ਮਨਜੀਤ ਕੌਰ, ਸੁਖਦੇਵ ਸਿੰਘ, ਗੁਰਵਿੰਦਰ ਕੌਰ , ਗੁਰਸ਼ਰਨਪ੍ਰੀਤ ਕੌਰ ,ਰੁਪਿੰਦਰ ਕੌਰ  ,ਸੁਪ੍ਰੀਤ ਕੌਰ, ਪੂਰਤੀ ਸ਼ਰਮਾ ,ਨਵਨੀਤ ਕੌਰ ,ਪਵਨਦੀਪ ਕੌਰ ,ਅਮਨਦੀਪ ਕੌਰ ,ਸੁਖਨਦੀਪ ਕੌਰ , ਮਨਦੀਪ ਕੌਰ , ਗੁਰਪ੍ਰੀਤ ਕੌਰ , ਅਤੇ ਕਾਬਿਲ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *