ਅੱਜ ਇਕੱਲਾ ਕਿਸਾਨ ਨਹੀਂ ਸਮੁੱਚਾ ਦੇਸ਼ ਡੱਲੇਵਾਲ ਨਾਲ ਖੜ੍ਹਾ ਹੈ: ਬੀਬੀ ਬਾਲੀਆਂ 

Spread the love

 ਕਿਹਾ, ਅੰਨਦਾਤੇ ਦੀ ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਸਾਰ

ਬਰਨਾਲਾ, 19 ਦਸੰਬਰ (ਬਲਵਿੰਦਰ ਆਜ਼ਾਦ):- ਕੇਂਦਰ ਸਰਕਾਰ ਦਾ ਹਮੇਸ਼ਾ ਕਿਸਾਨਾਂ ਪ੍ਰਤੀ ਰਵੱਈਆ ਅੜੀਅਲ ਹੀ ਰਿਹਾ ਹੈ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ਹਨ, ਉਹਨਾਂ ਨੂੰ ਹੱਲ ਕਰਨ ਲਈ ਕਿਸੇ ਵੀ ਸਰਕਾਰ ਵੱਲੋਂ ਕੋਈ ਯਤਨ ਨਹੀਂ ਕੀਤਾ ਜਾ ਰਿਹਾ ਹੈ। ਭਾਵੇਂ ਗੱਲ ਕੇਂਦਰ ਸਰਕਾਰ ਦੀ ਕਰੀਏ ਭਾਵੇਂ ਸੂਬਾ ਸਰਕਾਰ ਦੀ। ਜਿਸ ਕਰਕੇ ਅੱਜ ਸਾਡਾ ਅੰਨ ਦਾਤਾ ਕਿਸਾਨ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।  ਇਸ ਮੌਕੇ ਉਹਨਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਕਿਸਾਨ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਸਮੇਤ ਪੰਜਾਬ ਸਰਕਾਰ ਕਿਸਾਨਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਫਸਲਾਂ ਤੇ ਐੱਮ. ਐੱਸ. ਪੀ ਦੀ ਕਾਨੂੰਨੀ ਗਰੰਟੀ ਲੈਣ ਲਈ ਲਗਾਤਾਰ ਕਿਸਾਨ ਲੱਗਭੱਗ ਪਿਛਲੇ ਇੱਕ ਸਾਲ ਤੋਂ ਦਿੱਲੀ ਨੂੰ ਜਾਂਦੇ ਰਾਹਾਂ ‘ਤੇ ਬੈਠੇ ਹਨ ਜਿਨਾਂ ਦੀ ਗੱਲ ਸੁਣਨ ਵਾਸਤੇ ਕੇਂਦਰ ਸਰਕਾਰ ਕੋਲ ਕੋਈ ਸਮਾਂ ਨਹੀਂ ਹੈ ਨਾ ਹੀ ਉਹਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਾਣ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਕੇਂਦਰ ਸਰਕਾਰ ਦੇ ਇਸ ਅੜੀਅਲ ਰਵਈਏ ਅਤੇ ਫ਼ਸਲਾਂ ‘ਤੇ ਐੱਮ. ਐੱਸ. ਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 24 ਦਿਨਾਂ ਤੋਂ ਬਿਨਾਂ ਕੁਝ ਖਾਦੇ ਪੀਤੇ ਮਰਨ ਵਰਤ ‘ਤੇ ਬੈਠੇ ਹਨ ਜਿਨਾਂ ਦੇ ਇਸ ਵੱਡੇ ਸੰਘਰਸ਼ ਦੀ ਜਿੱਥੇ ਕਾਂਗਰਸ ਪਾਰਟੀ ਡੱਟ ਕੇ ਹਿਮਾਇਤ ਕਰਦੀ ਹੈ, ਉੱਥੇ ਹੀ ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਿਸ ਕਰਕੇ ਉਹਨਾਂ ਨਾਲ ਅੱਜ ਇਕੱਲਾ ਕਿਸਾਨ ਨਹੀਂ ਸਮੁੱਚਾ ਦੇਸ਼ ਨਾਲ ਖੜ੍ਹਾ ਹੈ ਪਰ ਕੇਂਦਰ ਦੀ ਸਰਕਾਰ ਨੂੰ ਉਹਨਾਂ ਦੀ ਸਿਹਤ ਪ੍ਰਤੀ ਕੋਈ ਫ਼ਿਕਰਮੰਦੀ ਦਿਖਾਈ ਨਹੀਂ ਦੇ ਰਹੀ ਹੈ ਜਿਸ ਕਰਕੇ ਲਗਾਤਾਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕਰਦੀ ਹੋਈ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਵੀ ਕੋਈ ਹਮਦਰਦੀ ਨਹੀਂ ਦਿਖਾ ਰਹੀ ਹੈ। ਉਹਨਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ,

ਉਥੇ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੀ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਕੋਈ ਹਾਅ ਦਾ ਨਾਅਰਾ ਨਹੀਂ ਮਾਰ ਰਹੀ ਹੈ। ਉਹਨਾਂ ਕਿਹਾ ਕਿ ਅਜੇ ਤੱਕ ਮੌਜੂਦਾ ਸੱਤਾਧਾਰੀ ਪਾਰਟੀ ਦਾ ਨੁਮਾਇੰਦਾ ਜਗਜੀਤ ਸਿੰਘ ਡੱਲੇਵਾਲ ਦੀ ਸਾਰ ਲੈਣ ਨਹੀਂ ਪਹੁੰਚਿਆ ਜਿਸ ਦਾ ਉਹਨਾਂ ਨੂੰ ਨਿੱਜੀ ਤੌਰ ‘ਤੇ ਬਹੁਤ ਦੁੱਖ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਦਾ ਇਸ ਤਰ੍ਹਾਂ ਰੁਲਣਾ ਬਹੁਤ ਦੁੱਖਦਾਈ ਹੈ। ਉਹਨਾਂ ਇਸ ਮੌਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਮੰਨ ਕੇ ਹੱਲ ਕਰੇ ਤਾਂ ਜੋ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜਨ ਤੋਂ ਬਚਾਈ ਜਾ ਸਕੇ। ਉਹਨਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜਗਜੀਤ ਸਿੰਘ ਡੱਲੇਵਾਲ ਸਿਹਤਯਾਬ ਰਹਿਣ ਅਤੇ ਜੋ ਕਿਸਾਨਾਂ ਦੇ ਮਸਲੇ ਹਨ ਉਹ ਜਲਦੀ ਹੱਲ ਹੋ ਜਾਣ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *