ਸਰਹੱਦੀ ਪਿੰਡ ਗੰਡੀਵਿੰਡ ਵਿਖੇ ਬਾਬਾ ਹੀਰਾ ਦਾਸ ਜੀ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਮਨਾਇਆ 

Spread the love
ਝਬਾਲ 17 ਅਗਸਤ( ਮੱਖਣ ਮਨੋਜ) ਸਰਹੱਦੀ ਪਿੰਡ ਗੰਡੀਵਿੰਡ ਵਿਖੇ ਇਤਿਹਾਸਕ ਗੁਰਦੁਆਰਾ ਸੰਤਪੁਰੀ  ਗੰਡੀਵਿੰਡ ਵਿਖੇ ਬਾਬਾ ਹੀਰਾ ਦਾਸ ਜੀ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੀਤਾ ਗਿਆ।ਇਸ ਮੌਕੇ 35 ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਗੁਰੂ ਕੇ ਅਟੁੱਟ ਲੰਗਰ ਵੀ ਵਰਤਾਏ ਗਏ ਅਤੇ ਬੇਅੰਤ ਸੰਗਤਾਂ ਨੇ ਗੁਰੂ ਘਰ ‘ਚ ਹਾਜ਼ਰੀ ਭਰ ਕੇ ਮੱਥਾ ਟੇਕਿਆ।ਇਸ ਮੌਕੇ  ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੋਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ, ਉਘੇ ਉਦਯੋਗਪਤੀ ਤੇ ਸਮਾਜ ਸੇਵੀ ਜਥੇਦਾਰ ਸੁਖਰਾਜ ਸਿੰਘ ਗੰਡੀਵਿੰਡ, ਜਥੇਦਾਰ ਨਿਸ਼ਾਨ ਸਿੰਘ ਦੋਦੇ ਪ੍ਰੋਪਰਟੀ ਡੀਲਰ ਝਬਾਲ, ਯੂਥ ਹਲਕਾ ਪ੍ਰਧਾਨ ਅਮਨ ਢਿੱਲੋਂ ਗੰਡੀਵਿੰਡ, ਜਗਬੀਰ ਬੱਬੂ ਗੰਡੀਵਿੰਡ, ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ, ਹਰਿਆਵਲ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਗੰਡੀਵਿੰਡ, ਐਡਵੋਕੇਟ ਜਗਮੀਤ ਸਿੰਘ ਢਿੱਲੋਂ, ਸਮਾਜ ਸੇਵਕ ਕੁਲਦੀਪ ਸਿੰਘ ਗੰਡੀਵਿੰਡ, ਡਾ. ਮਿਲਾਪ ਸਿੰਘ ਚੀਮਾ, ਬਲਜਿੰਦਰ ਸਿੰਘ ਗੰਡੀਵਿੰਡ, ਹਰਪਾਲ ਸਿੰਘ ਗੰਡੀਵਿੰਡ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਧਰਵਿੰਦਰ ਸਿੰਘ ਤੇ ਸਮੂਹ ਪ੍ਰਬੰਧਕਾਂ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸ਼ਾਮ ਨੂੰ ਅੰਤਰਰਾਸ਼ਟਰੀ ਪੱਧਰ ਦੇ ਕੱਬਡੀ ਟੀਮ ਦੇ ਖਿਡਾਰੀਆਂ ਵਿੱਚ ਕਬੱਡੀ ਦੇ ਮੈਚ ਕਰਵਾਏ ਗਏ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *