ਐਡਵੋਕੇਟ ਕਰਮਜੀਤ ਚੌਧਰੀ ਵੱਲੋਂ ਘਨੌਰ ਤੋਂ ਚੋਣ ਮੈਦਾਨ ’ਚ ਉਤਰਨ ਦਾ ਐਲਾਨ ਹਜ਼ਾਰਾਂ ਸਮਰਥਕਾਂ ਦੀ ਮੌਜੂਦਗੀ ’ਚ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦਾ ਦਾਅਵਾ

Spread the love
 ਘਨੌਰ 17 ਅਗਸਤ (ਅਭਿਸ਼ੇਕ ਸੂਦ) ਅੱਜ ਘਨੌਰ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਦੇਖਣ ਨੂੰ ਮਿਲਿਆ, ਜਦੋਂ ਐਡਵੋਕੇਟ ਕਰਮਜੀਤ ਚੌਧਰੀ ਨੇ ਹਜ਼ਾਰਾਂ ਸਮਰਥਕਾਂ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਨਾਲ ਹਲਕੇ ਵਿੱਚ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ।ਇਸ ਮੌਕੇ ਕਰਮਜੀਤ ਚੌਧਰੀ ਦਾ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਕਰਮਜੀਤ ਚੌਧਰੀ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ ਕਿਉਕਿ ਮੈਂ ਹਲਕਾ ਘਨੌਰ ਦਾ ਜੰਮਪਲ ਹਾਂ ਤੇ ਹੁਣ ਤਕ ਹਲਕਾ ਘਨੌਰ ਨੂੰ ਹਲਕੇ ਦੇ ਬਾਹਰਲੇ ਲੋਕਾਂ ਨੇ ਹਲਕਾ ਘਨੋਰ ਨੂੰ ਲੁੱਟਿਆ ਤੇ ਕੁੱਟਿਆ ਹੈ ਅਤੇ ਲੋਕਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਰ ਕੇ ਲੋਕਾਂ ਦੀ ਸੇਵਾ ਕਰਨ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਸਮਰਥਕਾਂ ਦੀ ਮੌਜੂਦਗੀ ਨੂੰ ਹਲਕੇ ਦੀ ਬਦਲ ਰਹੀ ਸਿਆਸੀ ਤਸਵੀਰ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਐਲਾਨ ਤੋਂ ਬਾਅਦ ਘਨੌਰ ਵਿੱਚ ਸਿਆਸੀ ਸਰਗਰਮੀਆਂ ਅਤੇ ਚਰਚਾਵਾਂ ਹੋਰ ਤੇਜ਼ ਹੋਣ ਦੇ ਆਸਾਰ ਹਨ।ਜ਼ਿਕਰਯੋਗ ਹੈ ਕਿ ਹਲਕਾ ਘਨੌਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਕਰਮਜੀਤ ਚੌਧਰੀ ਵੱਲੋਂ ਕੀਤਾ ਗਿਆ ਇਹ ਐਲਾਨ ਵੀ ਇਸੇ ਸਿਆਸੀ ਸਰਗਰਮੀ ਦੀ ਇੱਕ ਅਹਿਮ ਕੜੀ ਮੰਨਿਆ ਜਾ ਰਿਹਾ ਹੈ।ਇਸ ਮੌਕੇ ਸਾਬਕਾ ਚੇਅਰਮੈਨ ਮੰਡੀ ਬੋਰਡ ਬਲਜੀਤ ਸਿੰਘ ਗਿੱਲ,ਸਾਬਕਾ ਡੀਐਸਪੀ ਪ੍ਰੇਮ ਸਿੰਘ ਭੰਗੂ,ਜੋਨੀ ਬਾਂਸਲ,ਕੁਲਦੀਪ ਸਿੰਘ ਮੰਜੋਲੀ,ਅਵਤਾਰ ਸਿੰਘ ਧਨੋਆ, ਰਾਜੀਵ ਡੀ ਸੀ, ਭੋਲਾ ਸਰਪੰਚ,ਹੈਪੀ ਨੰਨ੍ਹੇੜੀ,ਮੋਹਨ ਸਿੰਘ ਤੇ ਭਾਰੀ ਗਿਣਤੀ ਵਿੱਚ ਸਮਰਥਕ ਹਾਜਰ ਸਨ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *