ਸੁਖਬੀਰ ਸਿੰਘ ਬਾਦਲ ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ -ਡੋਗਰਾਂਵਾਲ

Spread the love
ਕਪੂਰਥਲਾ ,17 ਅਗਸਤ (  ਕੌੜਾ )-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜੂਰ ਸਾਹਿਬ ਨੰਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਅਤੇ ਸੀਨੀਅਰ ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਗੁਰੂ ਘਰ ਵਿੱਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੋਣ ਜਾਂਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ।ਪਰ ਗੁਰੂ ਘਰ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਾ ਸੱਚਾ ਸਿੱਖ ਨਹੀਂ ਹੋ ਸਕਦਾ।। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਮਜ਼ਬੂਤ ਸਿੱਖ ਆਗੂ ਵਜੋਂ ਉੱਭਰ ਰਹੇ ਹਨ ਅਤੇ ਵਿਰੋਧੀਆਂ ਕੋਲੋਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਇਹ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ ਹੈ, ਕਿਉਂਕਿ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਮਜਬੂਤ ਧਿਰ ਵਜੋਂ ਉੱਭਰ ਰਿਹਾ ਹੈ। ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *