ਪੀ.ਜੀ.ਆਰ.ਐੱਸ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ – ਵਧੀਕ ਡਿਪਟੀ ਕਮਿਸ਼ਨਰ ਬਠਿੰਡਾ

Spread the love

 ਬਠਿੰਡਾ, 19 ਦਸੰਬਰ  ( ਰਾਮ ਸਿੰਘ ਕਲਿਆਣ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ ‘ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਦੁਆਰਾ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਰਿਪੋਰਟ ਕੱਲ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੁਸਾਸ਼ਨ ਸਪਤਾਹ ਦੌਰਾਨ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਜਾਵੇਗਾ। ਇਸ ਮੌਕੇ ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਡੀਡੀਐੱਫ ਸ਼੍ਰੀ ਸੁਜੀਤ ਕਿਸ਼ਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ

ਸ਼੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਅਧਿਕਾਰੀ ਸ. ਇਕਬਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *