ਸਟਰਾਈਕ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਬਦਲੇ ਬਿਜਲੀ ਵਿਭਾਗ ਦੇ ਦੋ ਕਰਮਚਾਰੀ ਸਨਮਾਨਿਤ

Spread the love
ਬਰਨਾਲਾ, 18 ਅਗਸਤ 2026 — ਬਲਵੰਤ ਸਿੰਘ ਸਿੱਧੂ ਓ ਅਤੇ ਐੱਮ ਮੰਡਲ ਬਰਨਾਲਾ ਅਧੀਨ ਕੰਮ ਕਰਦੇ ਦੋ ਕਰਮਚਾਰੀਆਂ ਸ੍ਰੀ ਹਰਜੀਤ ਸਿੰਘ, ਇਲੈਕਟਰੀਸ਼ਨ ਗ੍ਰੇਡ-2 ਅਤੇ ਸ੍ਰੀ ਮਲਕੀਤ ਸਿੰਘ, ਆਰ.ਟੀ.ਐੱਮ. ਨੂੰ ਸਟਰਾਈਕ ਡਿਊਟੀ ਦੌਰਾਨ ਆਪਣੀ ਡਿਊਟੀ ਪੂਰੀ ਵਚਨਬੱਧਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਮਾਨਯੋਗ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਜੀ ਦੀ ਹਾਜ਼ਰੀ ਵਿੱਚ ਦੋਵਾਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਸਟਰਾਈਕ ਡਿਊਟੀ ਦੌਰਾਨ ਸ੍ਰੀ ਹਰਜੀਤ ਸਿੰਘ ਅਤੇ ਸ੍ਰੀ ਮਲਕੀਤ ਸਿੰਘ ਨੇ ਗਰਿੱਡ ਸਬ-ਸਟੇਸ਼ਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਜ਼ਿੰਮੇਵਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਪਾਏ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਨਮਾਨ ਦਿੱਤਾ ਗਿਆ। ਦੋਵਾਂ ਕਰਮਚਾਰੀਆਂ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *