ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ

Spread the love
ਫ਼ਰੀਦਕੋਟ, 18 ਅਗਸਤ (ਮਨਜੀਤ ਸਿੰਘ ਢੱਲਾ)- ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ।  ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗ੍ਹਾਂ ਤੇ ਲਗਾਈ ਜਾਵੇਗੀ ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਸਾਰੇ ਹੋਟਲ ਅਤੇ ਰੈਸਟੋਰੈਂਟ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ।  ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 3 ਅਕਤੂਬਰ 2026 ਤੱਕ ਲਾਗੂ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *