ਬੀਜੇਪੀ ਆਗੂ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ 

Spread the love
ਕੁਰਾਲੀ 18 ਅਗਸਤ (ਜਗਦੇਵ ਸਿੰਘ )ਮੀਟਿੰਗਾਂ ਦੇ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਕੁਰਾਲੀ ਦੇ ਨੇੜਲੇ ਪਿੰਡ ਮੁੱਲਾਪੁਰ ਸੋਢੀਆਂ ਵਿਖੇ ਇਲਾਕੇ ਦੇ ਮੋਹਤਵਾਰਾਂ ਨਾਲ ਰਾਜਨੀਤਿਕ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਜਥੇਦਾਰ ਕਾਲ ਵਾਲੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਲਗਾਤਾਰ ਦੋ ਵਾਰੀ ਐਮਐਲਏ ਖਰੜ ਹਲਕੇ ਤੋਂ ਬਣ ਚੁੱਕਿਆ ਹੈ, ਪਰ ਅਜੇ ਤੱਕ ਖਰੜ ਹਲਕੇ ਦੀਆਂ ਜਿਹੜੀਆਂ ਮੁੱਢਲੀਆਂ ਜਰੂਰਤਾਂ ਨੇ ਉਹਨਾਂ ਨੂੰ ਹੀ ਸਰਕਾਰ ਦੇ ਨੁਮਾਇੰਦੇ ਪੂਰਾ ਨਹੀਂ ਕਰ ਸਕੇ। ਇਸ ਮੌਕੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਬੋਲਦਿਆਂ ਜਥੇਦਾਰ ਕਾਲੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ ਅਤੇ ਗੈਂਗਸਟਰਵਾਦ ਭਾਰੂ ਹੋ ਰਿਹਾ ਹੈ। ਜਿਸ ਨਾਲ ਪੁਲਿਸ ਪ੍ਰਸ਼ਾਸਨ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ ਹੈ। ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਨੇ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰਾ ਤੇ ਇਕਜੁੱਟਤਾ ਬਣਾਈ ਰੱਖਣ, ਰਾਜਨੀਤਿਕ ਤੌਰ ’ਤੇ ਸੁਚੇਤ ਰਹਿਣ ਅਤੇ ਇਲਾਕੇ ਦੀ ਤਰੱਕੀ ਲਈ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।ਇਸ ਮੌਕੇ ਮੰਡਲ ਪ੍ਰਧਾਨ ਕੁਰਾਲੀ ਤਰੁਣ ਕੌਸ਼ਲ਼, ਵਿਸ਼ਵ ਬਜਾਜ ਮੀਤ ਪ੍ਰਧਾਨ ਮੰਡਲ ਕੁਰਾਲੀ, ਸੈਕਟਰੀ ਸੁਮਿਤ, ਸਰਪੰਚ ਸਪਿਤਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਬਲਵੀਰ ਸਿੰਘ ਬਿੱਲੂ, ਰਣਜੀਤ ਸਿੰਘ, ਸੁਸ਼ੀਲ ਸ਼ਰਮਾ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਹੋਰ ਪ੍ਰਮੁੱਖ ਪਤਵੰਤੇ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *