ਬੁੱਟਰ ਸਿਵੀਆਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Spread the love
ਚੌਂਕ ਮਹਿਤਾ,18 ਅਗਸਤ (ਰਾਜਵਿੰਦਰ ਸਿੰਘ ਰੰਧਾਵਾ)- ਪਿੰਡ ਬੁੱਟਰ ਸਿਵੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਸਿਵਲ ਸਰਜਨ ਡਾਕਟਰ ਰਸ਼ਮੀ ਵਿੱਜ ਅਤੇ ਸੀ.ਐਚ.ਸੀ ਮਹਿਤਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਰੇਸ਼ ਕੁਮਾਰ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰ ਕੁਲਦੀਪ ਸਿੰਘ ਅਤੇ ਡਾਕਟਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ 168 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ, ਜਿਨ੍ਹਾਂ ਨੂੰ ਅੱਖਾਂ ਵਿੱਚ ਪਾਉਣ ਲਈ ਦਾਰੂ ਅਤੇ 137 ਮਰੀਜ਼ਾਂ ਨੂੰ ਨਿਗ੍ਹਾ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਗਈਆਂ ਅਤੇ 6 ਮਰੀਜ਼ਾਂ ਦੇ ਫ੍ਰੀ ਆਪਰੇਸ਼ਨ ਕਰਨ ਲਈ ਗੁਰੂ ਨਾਨਕ ਦੇਵ ਹਸਪਤਾਲ ਅਮ੍ਰਿਤਸਰ ਵਿੱਚ ਰੈਫਰ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਪ੍ਰਗਟ ਸਿੰਘ ਬੁੱਟਰ,ਪ੍ਰਧਾਨ ਸੁਖਦੇਵ ਸਿੰਘ ਬੁੱਟਰ, ਸੁਖਜਿੰਦਰ ਸਿੰਘ ਐਮ.ਪੀ.ਐਚ,ਸੁਮਨਦੀਪ ਕੌਰ, ਤੇ ਆਸਾ ਵਰਕਰ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *