ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

Spread the love

– ਹਸਪਤਾਲ ਪੁੱਜ ਕੇ ਜਖਮੀਆਂ ਦਾ ਹਾਲ ਚਾਲ ਜਾਣਿਆ ਤੇ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ

 – ਹਾਈਵੇ ਤੇ ਹੋਰ ਸੜਕਾਂ ਤੇ ਅਣਅਧਿਕਾਰਿਤ ਕੱਟਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼

ਫ਼ਰੀਦਕੋਟ, 19 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ ਸਵੇਰੇ ਪਿੰਡ ਕਲੇਰ ਨਜਦੀਕ ਸਕੂਲ ਵੈਨ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਜਖਮੀ ਵਿਦਿਆਰਥੀਆਂ ਦਾ ਹਾਲ ਚਾਲ ਜਾਨਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ । ਉਨ੍ਹਾਂ ਕਿਹਾ ਕਿ ਜਖ਼ਮੀ ਹੋਏ ਵਿਅਕਤੀਆਂ ਅਤੇ ਬੱਚਿਆਂ ਦੇ ਬਿਹਤਰ ਇਲਾਜ਼ ਲਈ ਉਹ ਸਿਵਲ ਪ੍ਰਸਾਸ਼ਨ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਬਲੈਕ ਸਪਾਟਾਂ ਦੀ ਪਛਾਣ ਕੀਤੀ ਜਾਵੇ ਅਤੇ ਓਵਰ ਸਪੀਡ ਬੱਸਾਂ ਆਦਿ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਜਾਨਾਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸਕੂਲੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਹਦਾਇਤ ਕੀਤੀ । ਇਸ ਮੌਕੇ ਡੀ.ਆਈ.ਜੀ. ਸ੍ਰੀ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ  ਸੰਧਵਾਂ ਨੇ ਕਿਹਾ ਕਿ ਟੱਕਰ ਦਰਮਿਆਨ ਬੱਚੀ ਏਕਨੂਰ ਥਾਪਰ ਵਾਸੀ ਕੋਟਸੁਖੀਆ ਦੇ ਦੁਖਦਾਈ ਚਲਾਣੇ ਦੀ ਖ਼ਬਰ ਸੁਣਕੇ ਮਨ ਨੂੰ ਬੇਹੱਦ ਠੇਸ ਪੁੱਜੀ ਹੈ, ਗੁਰੂ ਸਾਹਿਬ ਬੱਚੀ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।  ਉਨ੍ਹਾਂ ਧੁੰਦ ਦੇ ਮੱਦੇਨਜ਼ਰ ਸਫ਼ਰ ਕਰਨ ਵਾਲੇ ਸਾਰੇ ਹੀ ਰਾਹਗੀਰਾਂ, ਸਕੂਲੀ ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ ਜਾਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਦੇ ਨਾਲ ਨਾਲ ਕਦੇ ਨਾ ਪੁੱਜਣ ਨਾਲੋਂ ਦੇਰੀ ਭਲੀ ਦੀ ਕਹਾਵਤ ਅਨੁਸਾਰ ਸਫ਼ਰ ਦੌਰਾਨ ਕਦੇ ਵੀ ਜਲਦਬਾਜ਼ੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ । ਉਨ੍ਹਾਂ ਕਿਹਾ ਕਿ ਰੋਡ ਸੇਫਟੀ ਪਾਲਿਸੀ ਤਹਿਤ ਕਾਫੀ

ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਹੋਰ ਸਖਤੀ ਵਰਤੀ ਜਾਵੇਗੀ । ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੈਵਲ ਤੇ ਵੀ ਸਕੂਲ ਬੱਸਾਂ ਆਦਿ ਦੀ ਚੈਕਿੰਗ ਕਰਦੇ ਰਹਿਣ ਤਾਂ ਜੋ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *