ਅਮਲੋਹ ’ਚ 24 ਅਗਸਤ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

Spread the love
ਅਮਲੋਹ(ਅਜੇ ਕੁਮਾਰ) ਭਾਰਤ ਵਿਕਾਸ ਪਰਿਸ਼ਦ, ਅਮਲੋਹ ਵੱਲੋਂ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਵਰਗਵਾਸੀ ਸਮਾਜਸੇਵੀ ਸ੍ਰੀਮਤੀ ਹਰਪ੍ਰੀਤ ਕੌਰ ਪਤਨੀ ਸ. ਕਰਮਜੀਤ ਸਿੰਘ (ਬੌਬੀ) ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।ਪਰਿਸ਼ਦ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕੈਂਪ 24 ਅਗਸਤ 2026 (ਸੋਮਵਾਰ) ਨੂੰ ਸ੍ਰੀ ਰਾਮ ਲੀਲਾ ਹਾਲ (ਦੁਸਹਿਰਾ ਗਰਾਊਂਡ), ਨੇੜੇ ਬੁੱਗਾ ਬੱਸ ਸਟੈਂਡ, ਅਮਲੋਹ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾਣਗੇ।ਪਰਿਸ਼ਦ ਦੇ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਭਲਾਈ ਦੇ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅੱਖਾਂ ਦੀ ਜਾਂਚ ਕਰਵਾਉਣ ਲਈ ਸਮੇਂ ਸਿਰ ਪਹੁੰਚਣ। ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਬ੍ਰਿਜ ਭੂਸ਼ਨ ਗਰਗ, ਮੁਕੇਸ਼ ਸ਼ਰਮਾ ਅਤੇ ਜਗਦੀਸ਼ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *