ਸ੍ਰੀ ਮੁਕਤਸਰ ਸਾਹਿਬ ’ਚ ਓਵਰਲੋਡ ਵਾਹਨਾਂ ਅਤੇ ਨਾਜਾਇਜ਼ ਕਬਜ਼ਿਆਂ ਨੇ ਵਧਾਇਆ ਹਾਦਸਿਆਂ ਦਾ ਖਤਰਾ- ਪੁਲਿਸ ਤੇ ਟਰੈਫਿਕ ਵਿਭਾਗ ਦੀ ਕਾਰਵਾਈ ’ਤੇ ਉੱਠੇ ਸਵਾਲ, ਲੋਕਾਂ ਦੀ ਜਾਨ ਨੂੰ ਖਤਰਾ- ਨਗਰ ਕੌਂਸਲ ਨੇ ਨਜ਼ਾਇਜ਼ ਕਬਜੇ ਹਟਾਉਣ ਦੇ ਨਾਮ ’ਤੇ ਗੋਗਲੂਆਂ ਤੋਂ ਮਿੱਟੀ ਚਾੜ੍ਹਨ ਦਾ ਕੰਮ ਕੀਤਾ ਗਿਆ-

Spread the love
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਮਨਜੀਤ ਸਿੱਧੂ):- ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਓਵਰਲੋਡ ਵਾਹਨਾਂ ਦੀ ਆਵਾਜਾਈ ਅਤੇ ਸੜਕਾਂ ’ਤੇ ਵਧ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਟਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਮੁਕਤਸਰ-ਮਲੋਟ ਰੋਡ ’ਤੇ ਪਿੰਡ ਰੁਪਾਣਾ ਵਿਖੇ ਸਥਿਤ ਪੇਪਰ ਮਿੱਲ ਵਿੱਚ ਪਰਾਲੀ ਅਤੇ ਤੂੜੀ ਦੀਆਂ ਗੱਠਾਂ ਲੈ ਕੇ ਆਉਣ ਵਾਲੇ ਕਈ ਟਰੈਕਟਰ-ਟਰਾਲੇ ਕਥਿਤ ਤੌਰ ’ਤੇ ਓਵਰਲੋਡ ਨਜ਼ਰ ਆਉਂਦੇ ਹਨ। ਟਰਾਲੀਆਂ ਵਿੱਚ ਸਮਰੱਥਾ ਤੋਂ ਵੱਧ ਸਮਾਨ ਲੱਦ ਕੇ ਸੜਕਾਂ ’ਤੇ ਚੱਲਣ ਵਾਲੇ ਇਹ ਵਾਹਨ ਹੋਰ ਵਾਹਨ ਚਾਲਕਾਂ ਲਈ ਵੀ ਖਤਰਾ ਬਣ ਰਹੇ ਹਨ। ਇਸੇ ਤਰ੍ਹਾਂ ਸ਼ਹਿਰ ਦੇ ਮਾਲ ਗੋਦਾਮ ਤੋਂ ਭਰੀਆਂ ਜਾਣ ਵਾਲੀਆਂ ਰੇਹ ਦੀਆਂ ਟਰਾਲੀਆਂ ਵੀ ਪੁਰਾਣੀ ਦਾਣਾ ਮੰਡੀ ਵਿੱਚੋਂ ਲੰਘਦੀਆਂ ਹਨ। ਭੀੜ-ਭਾੜ ਵਾਲੇ ਇਲਾਕੇ ਵਿੱਚ ਭਾਰੀ ਅਤੇ ਓਵਰਲੋਡ ਵਾਹਨਾਂ ਦੀ ਆਵਾਜਾਈ ਕਾਰਨ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਦੂਜੇ ਪਾਸੇ ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਵੀ ਕਥਿਤ ਤੌਰ ’ਤੇ ਦੁਕਾਨਾਂ ਦਾ ਸਮਾਨ ਸੜਕਾਂ ਤੱਕ ਬਾਹਰ ਕੱਢ ਕੇ ਰੱਖਣ ਕਾਰਨ ਸੜਕਾਂ ਦੀ ਚੌੜਾਈ ਘੱਟ ਹੋ ਗਈ ਹੈ। ਇਸ ਨਾਲ ਟਰੈਫਿਕ ਜਾਮ ਅਤੇ ਪੈਦਲ ਚੱਲਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਹਲਾਕਿ ਪਿਛਲੇਂ ਦਿਨੀਂ ਨਗਰ ਕੌਂਸਲ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਸ਼ਹਿਰ ਅੰਦਰ ਸੜ੍ਹਕਾਂ ਉਪਰ ਲੱਗੀਆਂ ਨਜ਼ਾਇਜ਼ ਦੁਕਾਨਾਂ ਨੂੰ ਹਟਾਉਣ ਦੇ ਨਾਮ ’ਤੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕੀਤਾ ਗਿਆ, ਪਰ ਸ਼ਹਿਰ ਦੇ ਹਲਾਤ ਜਿਉ ਦੇ ਤਿਓ ਹਨ। ਲੋਕਾਂ ਨੇ ਜ਼ਿਲ੍ਹਾ ਪੁਲਿਸ, ਟਰੈਫਿਕ ਪੁਲਿਸ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾ ਕੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *