*ਇਨਸਾਫ ਦੀ ਆਵਾਜ਼ ਜਥੇਬੰਦੀ ਦੀ ਪਿੰਡ ਕੋਹਾਲੀ ਵਿਖੇ ਇਕੱਤਰਤਾ ਹੋਈ   *27 ਸਤੰਬਰ ਨੂੰ ਲੁਧਿਆਣਾ ਵਿਖੇ ਪਰਲ ਪੀੜਤਾਂ ਦਾ ਇੱਕ ਵੱਡਾ ਇਕੱਠ ਕੀਤਾ ਜਾਵੇਗਾ : ਦਾਨਗੜ

Spread the love
ਅੰਮ੍ਰਿਤਸਰ, 19 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਪਰਲ ਪੀੜਤਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਇਨਸਾਫ ਦੀ ਆਵਾਜ਼ ਜਥੇਬੰਦੀ ਦੀ ਹੰਗਾਮੀ ਮੀਟਿੰਗ ਕੌਮੀ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪਰਲ ਪੀੜਤਾਂ ਨੇ ਆਪਣੀਆਂ ਮੁਸ਼ਕਿਲਾਂ ਆਗੂਆਂ ਨਾਲ ਸਾਂਝੀਆਂ ਕੀਤੀਆਂ।ਇਸ ਮੌਕੇ ਪੀੜਤਾਂ ਨੇ ਕਿਹਾ ਕਿ ਉਹ ਸਾਲ 2014 ਤੋਂ ਪਰਲ ਕੰਪਨੀ ਵਿੱਚ ਫਸੇ ਆਪਣੇ ਪੈਸੇ ਵਾਪਸ ਲੈਣ ਲਈ ਲਗਾਤਾਰ ਯਤਨ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਬਣਦਾ ਇਨਸਾਫ ਨਹੀਂ ਮਿਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰ ਪਾਲ ਸਿੰਘ ਦਾਨਗੜ੍ਹ ਨੇ ਕਿਹਾ ਕਿ ਜਥੇਬੰਦੀ ਵੱਲੋਂ ਵਿੱਢੇ ਸੰਘਰਸ਼ ਸਦਕਾ ਕੁਝ ਪੀੜਤਾਂ ਦੇ ਖਾਤਿਆਂ ਵਿੱਚ ਰਕਮ ਆਈ ਹੈ, ਜਦਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਉਨ੍ਹਾਂ ਦੀ ਰਕਮ ਨਹੀਂ ਮਿਲੀ, ਉਨ੍ਹਾਂ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 27 ਸਤੰਬਰ ਨੂੰ ਲੁਧਿਆਣਾ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਮੂਹ ਪਰਲ ਪੀੜਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮਾਝਾ ਜ਼ੋਨ ਦੇ ਆਗੂ ਜੋਧ ਸਿੰਘ ਥਾਂਦੀ ਨੇ ਕਿਹਾ ਕਿ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ। ਮੰਚ ਸੰਚਾਲਕ ਦੇ ਫਰਜ਼ ਸੂਬਾ ਆਗੂ ਧਰਵਿੰਦਰ ਸਿੰਘ ਔਲਖ ਵੱਲੋਂ ਨਿਭਾਏ ਗਏ। ਇਸ ਮੌਕੇ ਰਜਵੰਤ ਬਾਲਾ, ਡਾ. ਜਸਵਿੰਦਰ ਸਿੰਘ ਬੋਪਾਰਾਏ, ਜਸਵਿੰਦਰ ਕੌਰ ਚੈਨਪੁਰ, ਗੁਰਬਚਨ ਸਿੰਘ, ਮਨਜੀਤ ਕੌਰ ਅਟਾਰੀ, ਮਨਪ੍ਰੀਤ ਕੌਰ ਖਾਸਾ, ਸੰਤੋਖ ਸਿੰਘ ਬੋਪਾਰਾਏ, ਗੁਰਮੀਤ ਸਿੰਘ ਬੋਪਾਰਾਏ, ਗੁਰਪਾਲ ਸਿੰਘ ਵਡਾਲੀਆ, ਹੀਰਾ ਸਿੰਘ ਲੋਪੋਕੇ, ਮਨਜੀਤ ਕੌਰ, ਕਰਨੈਲ ਸਿੰਘ ਖੁਰਮਣੀਆ, ਜਤਿੰਦਰ ਸਿੰਘ ਕੋਹਾਲੀ, ਪ੍ਰਤਾਪ ਸਿੰਘ ਅਚਿੰਤਕੋਟ ਸਮੇਤ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਵਰਕਰ ਅਤੇ ਪਰਲ ਪੀੜਤ ਹਾਜ਼ਰ ਸਨ। ਕੈਪਸ਼ਨ : ਗੁਰਦੁਆਰਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਨਸਾਫ ਦੀ ਆਵਾਜ਼ ਜਥੇਬੰਦੀ ਦੇ ਕੌਮੀ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ੍ਹ ਅਤੇ ਉਨ੍ਹਾਂ ਦੇ ਸਾਥੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *