ਕਾਲਜ  ਵਿਖੇ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ

Spread the love
ਕਪੂਰਥਲਾ, 19 ਅਗਸਤ ( ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ(ਲੜਕੀਆਂ),  ਵਿਖੇ 12 ਤੋਂ 18 ਅਗਸਤ ਤੱਕ ਐਂਟੀ ਰੈਗਿੰਗ ਹਫ਼ਤਾ ਮਨਾਇਆ ਗਿਆ। ਇਸ ਹਫ਼ਤੇ ਦੌਰਾਨ ਵਿਦਿਆਰਥੀਆਂ ਵਿੱਚ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ, ਇਸ ਨਾਲ ਹੋਣ ਵਾਲੇ ਮਾਨਸਿਕ ਅਤੇ ਸਰੀਰਕ ਨੁਕਸਾਨ ਅਤੇ ਇਸ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੈਗਿੰਗ ਨੂੰ ਇੱਕ ਗੰਭੀਰ ਸਮਾਜਿਕ ਅਤੇ ਵਿਦਿਅਕ ਸਮੱਸਿਆ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੈਗਿੰਗ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨਾਲ ਸਤਿਕਾਰ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਕ ਸੁਰੱਖਿਅਤ ਅਤੇ ਸੁਖਾਵੇਂ ਵਿੱਦਿਅਕ ਮਾਹੌਲ ਦੀ ਸਿਰਜਣਾ ਲਈ ਹਰ ਵਿਦਿਆਰਥੀ ਦੀ ਜ਼ਿੰਮੇਵਾਰੀ ਬਣਦੀ ਹੈ।ਇਸ ਮੌਕੇ ਵਿਦਿਆਰਥੀਆਂ ਵੱਲੋਂ ਐਂਟੀ ਰੈਗਿੰਗ ਅੰਡਰਟੇਕਿੰਗ ਫਾਰਮ ਵੀ ਭਰੇ ਗਏ। ਐਂਟੀ ਰੈਗਿੰਗ ਹਫ਼ਤੇ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲੇ ਰਚਨਾਤਮਕ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੀ ਰਚਨਾਤਮਕਤਾ ਦੀ ਸ਼ਲਾਘਾ ਕੀਤੀ ਗਈ।ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ, ਅਨੁਸ਼ਾਸਿਤ, ਸਤਿਕਾਰਯੋਗ ਅਤੇ ਰੈਗਿੰਗ-ਮੁਕਤ ਕੈਂਪਸ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਸਮੁੱਚੇ ਤੌਰ ’ਤੇ ਇਹ ਜਾਗਰੂਕਤਾ ਮੁਹਿੰਮ ਵਿਦਿਆਰਥੀਆਂ ਵਿੱਚ ਰੈਗਿੰਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਸਫਲ ਰਹੀ। ‎
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *