ਬਲਜੀਤ ਸਿੰਘ ਗਿਲ ਨੇ ਕਰਮਜੀਤ ਚੌਧਰੀ ਦੇ ਸਮਰਥਨ ਦਾ ਕੀਤਾ ਐਲਾਨ

Spread the love
ਘਨੌਰ, 19 ਅਗਸਤ (ਅਭਿਸ਼ੇਕ ਸੂਦ) — ਘਨੌਰ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਸਾਬਕਾ ਚੇਅਰਮੈਨ ਬਲਜੀਤ ਸਿੰਘ ਗਿਲ ਨੇ ਐਡਵੋਕੇਟ ਕਰਮਜੀਤ ਚੌਧਰੀ ਦੇ ਹੱਕ ਵਿੱਚ ਖੜ੍ਹਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਕਰਮਜੀਤ ਚੌਧਰੀ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਦੇਣਗੇ।ਬਲਜੀਤ ਸਿੰਘ ਗਿਲ ਨੇ ਕਿਹਾ ਕਿ ਕਰਮਜੀਤ ਚੌਧਰੀ ਵੱਲੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਘਨੌਰ ਹਲਕੇ ਤੋਂ ਚੋਣ ਲੜਨ ਸਬੰਧੀ ਕੀਤੇ ਐਲਾਨ ਤੋਂ ਬਾਅਦ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ। ਬਲਜੀਤ ਸਿੰਘ ਗਿਲ ਨੇ ਭਰੋਸਾ ਦਿਵਾਇਆ ਕਿ ਉਹ ਕਰਮਜੀਤ ਚੌਧਰੀ ਦੀ ਚੋਣ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰਾਂ ਵਿੱਚ ਏਕਤਾ ਅਤੇ ਆਪਸੀ ਸਹਿਯੋਗ ਹੀ ਪਾਰਟੀ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *