ਸਪੀਕਰ ਸੰਧਵਾਂ ਨੇ ਕੋਟਸੁਖੀਆ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ ਕਬੱਡੀ,ਫੁੱਟਬਾਲ ਵਿੱਚ ਕੋਟਸੁਖੀਆ  ਦੀ ਝੰਡੀ

Spread the love
ਕੋਟਕਪੂਰਾ 19 ਅਗਸਤ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਸੁਖੀਆ ਕਬੱਡੀ ਖੇਡ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵੱਲੋਂ ਸੁਸਾਇਟੀ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ।ਇਸ ਮੌਕੇ ਸ. ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਟੂਰਨਾਮੈਂਟ ਦੌਰਾਨ ਕੋਟਸੁਖੀਆ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫੁੱਟਬਾਲ, 75 ਕਿਲੋ ਕਬੱਡੀ ਅਤੇ ਓਪਨ ਕਬੱਡੀ-ਤਿੰਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਤਿੰਨੇ ਕੱਪ ਆਪਣੇ ਨਾਮ ਕੀਤੇ।ਫੁੱਟਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਕੋਟਸੁਖੀਆ ਦੀ ਟੀਮ ਨੇ ਹਾਸਲ ਕੀਤਾ, ਜਦਕਿ ਦੂਜਾ ਸਥਾਨ ਘੋਲੀਆ ਦੀ ਟੀਮ ਨੇ ਪ੍ਰਾਪਤ ਕੀਤਾ। 75 ਕਿਲੋ ਕਬੱਡੀ ਵਿੱਚ ਕੋਟਸੁਖੀਆ ਦੀ ਟੀਮ ਨੇ ਪਹਿਲਾ ਸਥਾਨ ਅਤੇ ਥਰਾਜ, ਹਰਿਆਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਓਪਨ ਕਬੱਡੀ ਦੇ ਮੁਕਾਬਲੇ ਵਿੱਚ ਵੀ ਕੋਟਸੁਖੀਆ ਦੀ ਟੀਮ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਘੋਲੀਆ ਦੀ ਟੀਮ ਦੂਜੇ ਸਥਾਨ ’ਤੇ ਰਹੀ।ਇਸ ਮੌਕੇ ਬਲਰਾਜ ਸਿੰਘ ਸਰਪੰਚ, ਗੁਰਦਾਵਰ ਸਿੰਘ, ਲਖਵਿੰਦਰ, ਗੁਰਵਿੰਦਰ, ਰਣਜੀਤ, ਹਰਦੀਪ, ਭਿੰਦਰ, ਯਾਦਵਿੰਦਰ, ਕੁਲਦੀਪ, ਹਰਭਜਨ, ਗੁਰਮੀਤ, ਬਿੱਟੂ ਚੀਨਾ ਨੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *