ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੜ੍ਹਦੀਕਲਾ ਤੇ ਸਿਹਤਯਾਬੀ ਲਈ ਕੀਤੀ ਅਰਦਾਸ

Spread the love

 ਬਰਨਾਲਾ, 19 ਦਸੰਬਰ (ਬਲਵਿੰਦਰ ਆਜ਼ਾਦ)- ਪਿਛਲੇ 24 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ  ਕਿਸਾਨੀ ਮੋਰਚੇ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਸਮੁੱਚੀ ਸਿੱਖ ਸੰਗਤ ਅਤੇ ਕਿਸਾਨਾਂ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਾਬਾ ਬੂਟਾ ਸਿੰਘ ਗੁੜਥੜੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਆਗੂ ਜਗਦੇਵ ਸਿੰਘ ਮੱਪੀ ਨੇ ਸਾਝੇ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਕੇਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਮੋੜਾ ਦੇਣ ਲਈ ਪੰਜਾਬ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਸਰਕਾਰਾਂ ਦਿਨੋਂ-ਦਿਨ ਕਿਸਾਨ ਮਾਰੂ ਫ਼ੈਸਲੇ ਕਰਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਾਹ ਅਖ਼ਤਿਆਰ ਕਰੀ ਜਾ ਰਹੀਆਂ ਹਨ, ਜਿਸ ਨੂੰ ਪੰਜਾਬ ਦੇ ਕਿਸਾਨ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨਾਂ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਭਾਰਤ ਸਰਕਾਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜਲਦੀ ਕਿਸਾਨੀ ਮੰਗਾਂ ਸਬੰਧੀ ਗੱਲਬਾਤ ਕਰਕੇ ਹੱਲ ਕਰੇ ਨਹੀਂ ਤਾ ਫੇਰ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਪ੍ਰਧਾਨ ਮੱਖਣ ਸਿੰਘ, ਲਾਭ ਸਿੰਘ, ਸੱਜਣ ਸਿੰਘ ਨੰਬਰਦਾਰ, ਜਰਨੈਲ ਸਿੰਘ,

ਮਨਜੀਤ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ ਗੋਰਖਾ, ਸੁਖਵੀਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਜਥੇਦਾਰ ਮੱਘਰ ਸਿੰਘ, ਜੱਗੀ ਸਿੰਘ, ਮਲਕੀਤ ਸਿੰਘ ਪੰਮਾ ਸਿੰਘ ਆਦਿ ਹਾਜ਼ਰ ਸਨ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *