ਸਵਰਗੀ ਰਾਜੀਵ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਸ਼ਰਧਾ ਦੇ ਫੁੱਲ ਅਰਪਿਤ

Spread the love
ਕੁਰਾਲੀ 20 ਅਗਸਤ (ਜਗਦੇਵ ਸਿੰਘ ) ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦੂਰਦਰਸ਼ੀ ਨੇਤਾ ਸਵਰਗੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਕਿਹਾ ਕਿ ਸਵਰਗੀ ਰਾਜੀਵ ਗਾਂਧੀ ਜੀ ਵੱਲੋਂ ਦੇਸ਼ ਦੀ ਤਰੱਕੀ, ਆਧੁਨਿਕਤਾ ਅਤੇ ਮਜ਼ਬੂਤੀ ਲਈ ਕੀਤੀਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਦੇਸ਼ ਲਈ ਸ਼ਹੀਦ ਹੋ ਗਏ। ਉਨ੍ਹਾਂ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਪਰਮਜੀਤ ਕੌਰ, ਜ਼ਿਲ੍ਹਾ ਮੋਹਾਲੀ ਪ੍ਰਧਾਨ, ਰਾਜਨੀ ਦੀਕਸ਼ਿਤ, ਸਕੱਤਰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਜ਼ਿਲਾ ਮੋਹਾਲੀ , ਵਿਸ਼ਾਲ ਸ਼ਰਮਾ, ਜਨਰਲ ਸਕੱਤਰ, ਪੰਜਾਬ ਕਾਂਗਰਸ ਸੇਵਾ ਦਲ, ਜ਼ਿਲ੍ਹਾ ਮੋਹਾਲੀ, ਅਤੇ ਹੋਰ ਮਹਿਲਾ ਕਾਂਗਰਸ ਅਤੇ ਕਾਂਗਰਸ ਸੇਵਾ ਦਲ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *