ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ ਡਾਕੂਮੈਂਟਰੀ ਵੈਨ ਰਾਹੀਂ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ 

Spread the love
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਤੀ ਸ਼ਾਮ ਡਾਕੂਮੈਂਟਰੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਅਤੇ ਧੀਰੇਕੋਟ, ਜਦਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਿਆਸ ਅਤੇ ਦੋਲੋਨੰਗਲ ਵਿਖੇ ਪਹੁੰਚੀ। ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਅਹਿਮ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ।ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *