ਸੰਗਰੂਰ ਵਿੱਚ ਗਰਜਣਗੇ ਕਮਿਊਨਟੀ ਹੈਲਥ ਅਫ਼ਸਰ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ CHO

Spread the love
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਵੱਲੋਂ ਮਿਤੀ 22 ਜੁਲਾਈ ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਹਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਮਿਊਨਟੀ ਹੈਲਥ ਅਫ਼ਸਰ ਅਤੇ ਹੋਰ ਮੁਲਾਜ਼ਮ ਸਾਥੀ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ।ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ CHO ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ, ਸਿਹਤ ਵਿਭਾਗ, ਮਾਣਯੋਗ ਮਿਸ਼ਨ ਡਾਇਰੈਕਟਰ, ਮਾਣਯੋਗ ਮੁੱਖ ਸਕੱਤਰ ਸਿਹਤ ਵਿਭਾਗ ਅਤੇ ਮਾਣਯੋਗ ਵਿੱਤ ਮੰਤਰੀ ਪੰਜਾਬ ਜੀ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਹਰ ਵਾਰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਅੱਜ ਤੱਕ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਸਮੂਹ CHO ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ CHO ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰ ਕੈਡਰ ਨੂੰ ਮਨਜ਼ੂਰੀ, ਹੋਰ ਸੂਬਿਆਂ ਦੇ ਮੁਕਾਬਲੇ ₹5,000 ਘੱਟ ਤਨਖਾਹ ਦੀ ਵਿਸੰਗਤੀ ਦੂਰ ਕਰਨਾ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਮੁੜ ਜਾਰੀ ਕਰਨਾ, CHO ਦੀ ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ CHO ਨਾਲ ਸਬੰਧਤ ਮੰਨੀਆਂ ਹੋਈਆਂ ਵਿੱਤੀ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ CHO ਨੇ ਸੰਘਰਸ਼ ਦੌਰਾਨ ਵੀ ਲੋਕ ਹਿੱਤ ਨੂੰ ਪਹਿਲ ਦਿੰਦਿਆਂ OPD ਅਤੇ ਟੀ.ਬੀ. ਸਬੰਧੀ ਸੇਵਾਵਾਂ ਜਾਰੀ ਰੱਖੀਆਂ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਦਮ ਨਾ ਚੁੱਕਿਆ ਜਾਣਾ ਬਹੁਤ ਹੀ ਨਿਰਾਸ਼ਾਜਨਕ ਹੈ। ਆਗੂਆਂ ਨੇ ਕਿਹਾ ਕਿ 22 ਜੁਲਾਈ ਦੀ ਮਹਾਂ ਰੈਲੀ ਪੰਜਾਬ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਵੇਗੀ ਕਿ ਹੁਣ ਸਿਹਤ ਕਰਮੀ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਲੋਕਤੰਤਰੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਬਾਕੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚ ਕੇ ਆਪਣੀ ਏਕਤਾ ਅਤੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *