ਸਹਿਬਾਜਪੁਰ ‘ਚ ਅੱਧੀ ਰਾਤ ਚੋਰੀ ਦੀ ਵੱਡੀ ਵਾਰਦਾਤ   ਘਰ ਦੀ ਕੰਧ ਟੱਪ ਕੇ ਅੰਦਰ ਵੜੇ ਚੋਰ, 7 ਤੋਲੇ ਸੋਨਾ ਤੇ ਨਕਦੀ ਲੈ ਕੇ ਫ਼ਰਾਰ

Spread the love
ਮਾਛੀਵਾੜਾ ਸਾਹਿਬ, 21 ਅਗਸਤ (ਸੁੱਚਾ ਬੰਗੜ) ਨੇੜਲੇ ਪਿੰਡ ਸਹਿਬਾਜਪੁਰ ਵਿੱਚ ਬੀਤੀ ਰਾਤ ਚੋਰਾਂ ਦੇ ਇੱਕ ਟੋਲੇ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਸਬੰਧੀ ਪੀੜਤ ਮਹਿਲਾ ਇੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ਦੇ ਇੱਕ ਕਮਰੇ ਵਿੱਚ ਸੁੱਤੀ ਹੋਈ ਸੀ। ਉਸਦਾ ਪਤੀ ਉਸ ਵੇਲੇ ਮਾਛੀਵਾੜਾ ਦੀ ਇੱਕ ਫੈਕਟਰੀ ਵਿੱਚ ਕੰਮ ‘ਤੇ ਗਿਆ ਹੋਇਆ ਸੀ। ਇੰਦਰਜੀਤ ਕੌਰ ਨੇ ਦੱਸਿਆ ਕਿ ਰਾਤ 12 ਵਜੇ ਤੱਕ ਸਭ ਕੁਝ ਆਮ ਵਾਂਗ ਸੀ। ਕਰੀਬ ਡੇਢ ਵਜੇ ਦੇ ਆਸ-ਪਾਸ ਇਲਾਕੇ ਦੀ ਬਿਜਲੀ ਬੰਦ ਹੋ ਗਈ। ਇਸੇ ਦਾ ਫਾਇਦਾ ਉਠਾ ਕੇ ਕੁਝ ਅਣਪਛਾਤੇ ਚੋਰ ਉਸਦੇ ਘਰ ਦੀ ਕੰਧ ਟੱਪ ਕੇ ਵਿਹੜੇ ਵਿੱਚ ਦਾਖਲ ਹੋ ਗਏ। ਚੋਰਾਂ ਨੇ ਪਹਿਲਾਂ ਕਮਰੇ ਦੇ ਨਾਲ ਲੱਗਦੇ ਸਟੋਰ ਰੂਮ ਦਾ ਦਰਵਾਜ਼ਾ ਤੋੜਿਆ ਅਤੇ ਅੰਦਰ ਪਈ ਲੋਹੇ ਦੀ ਅਲਮਾਰੀ ਦਾ ਲਾਕਰ ਵੀ ਭੰਨ ਦਿੱਤਾ। ਉਨ੍ਹਾਂ ਨੇ ਪੂਰੀ ਅਲਮਾਰੀ ਦੀ ਤਲਾਸ਼ੀ ਲਈ ਅਤੇ ਉਸ ਵਿੱਚੋਂ ਕਰੀਬ 7 ਤੋਲੇ ਸੋਨੇ ਦੇ ਗਹਿਣੇ ਅਤੇ ਨਕਦ ਰਾਸ਼ੀ ਚੋਰੀ ਕਰ ਲਈ।ਇੰਦਰਜੀਤ ਕੌਰ ਅਨੁਸਾਰ ਚੋਰੀ ਕਰਨ ਤੋਂ ਬਾਅਦ ਚੋਰ ਉਸ ਕਮਰੇ ਦਾ ਦਰਵਾਜ਼ਾ ਜ਼ੋਰ-ਜ਼ੋਰ ਨਾਲ ਖੜਕਾਉਣ ਲੱਗੇ ਜਿਸ ਵਿੱਚ ਉਹ ਸੁੱਤੀ ਹੋਈ ਸੀ। ਦਰਵਾਜ਼ਾ ਖੜਕਣ ਦੀ ਆਵਾਜ਼ ਸੁਣ ਕੇ ਉਹ ਘਬਰਾ ਕੇ ਉੱਠ ਗਈ।ਮਹਿਲਾ ਨੇ ਦੱਸਿਆ ਕਿ ਉਸਨੇ ਤੁਰੰਤ ਹਿੰਮਤ ਦਿਖਾਉਂਦਿਆਂ ਆਪਣੇ ਮੋਬਾਈਲ ਫੋਨ ਰਾਹੀਂ ਨਾਲ ਲੱਗਦੇ ਗੁਆਂਢੀਆਂ ਨੂੰ ਸੂਚਨਾ ਦਿੱਤੀ। ਗੁਆਂਢੀਆਂ ਦੇ ਇਕੱਠੇ ਹੋਣ ਦੀ ਆਹਟ ਮਿਲਦਿਆਂ ਹੀ ਚੋਰ ਮੌਕੇ ਤੋਂ ਫ਼ਰਾਰ ਹੋ ਗਏ।ਘਟਨਾ ਦੀ ਸੂਚਨਾ ਤੁਰੰਤ ਮਾਛੀਵਾੜਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਆਸ-ਪਾਸ ਦੇ ਖੇਤਾਂ ਅਤੇ ਪਿੰਡਾਂ ਵਿੱਚ ਚੋਰਾਂ ਦੀ ਭਾਲ ਵੀ ਕੀਤੀ ਗਈ, ਪਰ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੀੜਤ ਪਰਿਵਾਰ ਮੁਤਾਬਕ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦੀ ਕੀਮਤ ਦਾ ਸੋਨਾ ਅਤੇ ਨਕਦੀ ਚੋਰੀ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਬਾਕਸ”ਰਿਵਾਲਵਰ ਲਿਆਓ” ਕਹਿਣ ‘ਤੇ ਭੱਜੇ ਚੋਰ – ਇੰਦਰਜੀਤ ਕੌਰ ਪੀੜਤ ਇੰਦਰਜੀਤ ਕੌਰ ਨੇ ਦੱਸਿਆ ਕਿ ਜਦੋਂ ਚੋਰ ਉਸਦੇ ਕਮਰੇ ਦਾ ਦਰਵਾਜ਼ਾ ਖੜਕਾ ਰਹੇ ਸਨ ਤਾਂ ਉਸਨੇ ਚਲਾਕੀ ਵਰਤਦਿਆਂ ਆਪਣੀ ਲੜਕੀ ਨੂੰ ਉੱਚੀ ਆਵਾਜ਼ ਵਿੱਚ ਕਿਹਾ ਕਿ ਮੇਰਾ ਰਿਵਾਲਵਰ ਫੜਾ, ਮੈਂ ਇਹਨਾਂ ਚੋਰਾਂ ਨੂੰ ਵੇਖਦੀ ਹਾਂ।ਮਹਿਲਾ ਅਨੁਸਾਰ ਰਿਵਾਲਵਰ ਦਾ ਨਾਮ ਸੁਣਦੇ ਹੀ ਚੋਰ ਘਬਰਾ ਗਏ ਅਤੇ ਉਨ੍ਹਾਂ ਦੇ ਭੱਜਣ ਦੀ ਆਵਾਜ਼ ਆਈ। ਉਹ ਤੁਰੰਤ ਕੰਧ ਟੱਪ ਕੇ ਹਨੇਰੇ ਵਿੱਚ ਫ਼ਰਾਰ ਹੋ ਗਏ। ਇਸ ਦੌਰਾਨ ਗੁਆਂਢੀ ਵੀ ਮੌਕੇ ‘ਤੇ ਪਹੁੰਚ ਗਏ ਸਨ, ਪਰ ਉਦੋਂ ਤੱਕ ਚੋਰ ਖੇਤਾਂ ਵੱਲ ਭੱਜ ਚੁੱਕੇ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *