ਨਗਰ ਨਿਗਮ ਚੋਣਾਂ ਨੂੰ ਵੱਕਾਰ ਨਾਲ ਜੋੜ ਕੇ ਵਿਰੋਧੀਆਂ ਨਾਲ ਦੁਸ਼ਮਣੀ ਨਾ ਪਾਉਣ ਉੱਮੀਦਵਾਰ : ਲਾਇਨ ਆਸ਼ੂ ਮਾਰਕੰਡਾ

Spread the love

 * ਕਿਹਾ: ਲੋਕਤੰਤਰ ਦੇ ਪੁਰਬ ‘ਚ ਵੋਟ ਦੇ ਅਧਿਕਾਰ ਦੀ ਹੋਵੇ ਵੱਧ ਤੋਂ ਵੱਧ ਵਰਤੋਂ

ਫਗਵਾੜਾ, 19 ਦਸੰਬਰ (ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਨਿਗਮ ਚੋਣਾਂ 21 ਦਸੰਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਅੱਜ ਵੀਰਵਾਰ ਸ਼ਾਮ ਨੂੰ ਲਾਊਡ ਸਪੀਕਰਾਂ ਤੋਂ ਚੋਣ ਪ੍ਰਚਾਰ ਦਾ ਸ਼ੋਰ ਵੀ ਬੰਦ ਹੋ ਗਿਆ ਹੈ। ਪਰ ਸ਼ਹਿਰ ਦੇ ਲਗਪਗ ਸਾਰੇ ਵਾਰਡਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਇਸ ਨਿਗਮ ਚੋਣ ਨੂੰ ਆਪਣੇ ਵੱਕਾਰ ਨਾਲ ਜੋੜ ਕੇ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸੇ ਵਿਸ਼ੇ ’ਤੇ ਗੱਲਬਾਤ ਕਰਦਿਆਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰੀਜਨ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਕਿਹਾ ਕਿ ਚੋਣਾਂ ਨੂੰ ਸਿਆਸੀ ਪਾਰਟੀਆਂ ਵਲੋਂ ਵੱਕਾਰ ਦਾ ਸਵਾਲ ਬਨਾਉਣਾ ਸੁਭਾਵਿਕ ਹੈ ਪਰ ਨਿਗਮ ਚੋਣਾਂ ਸੰਵੇਦਨਸ਼ੀਲ ਹੁੰਦੀਆਂ ਹਨ ਕਿਉਂਕਿ ਇਨ੍ਹਾਂ ਚੋਣਾਂ ਵਿੱਚ ਇਕ ਹੀ ਵਾਰਡ ਜਾਂ ਮੁਹੱਲੇ ਦੇ ਅਨੇਕਾਂ ਵਿਰੋਧੀ ਇੱਕ ਦੂਜੇ ਖਿਲਾਫ ਚੋਣਾਂ ਲੜਦੇ ਹਨ। ਅਤੇ ਉਹ ਚੋਣਾਂ ਨੂੰ ਆਪਣੇ ਨਿੱਜੀ ਵੱਕਾਰ ਨਾਲ ਜੋੜ ਲੈਂਦੇ ਹਨ ਅਤੇ ਆਪਣੇ ਹੀ ਆਂਢ-ਗੁਆਂਢ ਦੇ ਦੂਜੇ ਵਿਰੋਧੀ ਉਮੀਦਵਾਰਾਂ ਪ੍ਰਤੀ ਕਈ ਵਾਰ ਦੁਸ਼ਮਣੀ ਦੀ ਭਾਵਨਾ ਪੈਦਾ ਕਰ ਲੈਂਦੇ ਹਨ ਜੋ ਬਿਲਕੁਲ ਠੀਕ ਨਹੀਂ ਹੈ। ਚੋਣਾਂ ਦੀ ਲੜਾਈ ਸਿਰਫ਼ ਚੋਣਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਜਿਸ ਉਮੀਦਵਾਰ ਨੂੰ ਵੱਧ ਵੋਟਰਾਂ ਦਾ ਸਮਰਥਨ ਮਿਲੇਗਾ ਉਹ ਕੌਂਸਲਰ ਬਣੇਗਾ। ਇਸ ਤੋਂ ਨਿਰਾਸ਼ ਹੋਣ ਦੀ ਬਜਾਏ ਆਪਣੀਆਂ ਕਮੀਆਂ ਨੂੰ ਸੁਧਾਰ ਕੇ ਅਗਲੀਆਂ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ। ਆਸ਼ੂ ਮਾਰਕੰਡਾ ਨੇ ਸਮੂਹ ਵੋਟਰਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ 21 ਦਸੰਬਰ ਨੂੰ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਵੱਧ ਚੜ੍ਹ ਕੇ ਵੋਟਾਂ ਪਾਉਣ। ਉਹਨਾਂ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ’ਤੇ ਮਾਣ ਹੋਣਾ ਚਾਹੀਦਾ

ਹੈ ਕਿਉਂਕਿ ਵੋਟਰ ਹੀ ਵਾਰਡ, ਸ਼ਹਿਰ, ਸੂਬੇ ਅਤੇ ਦੇਸ਼ ਦੇ ਚੰਗੇ ਭਵਿੱਖ ਦਾ ਫੈਸਲਾ ਕਰਦੇ ਹਨ। ਉਨ੍ਹਾਂ ਸਮੂਹ ਲਾਇਨ ਸਾਥੀਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਪਹਿਲੀ ਵਾਰ ਵੋਟਿੰਗ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਵੋਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੋਟਿੰਗ ਰਾਹੀਂ ਯੋਗ ਉਮੀਦਵਾਰਾਂ ਦੀ ਚੋਣ ਕਰਨ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *