ਬੰਦੀ ਸਿੰਘਾਂ ਦੀ ਰਿਹਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ : ਸੰਦੀਪ ਸਿੰਘ ਰੁਪਾਲੋਂ

Spread the love
ਦੋਰਾਹਾ, 21 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸ ਮੌਕੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਦੋਰਾਹਾ ਸ਼ਹਿਰ ਵਿੱਚ ਝੰਡੀਆਂ ਲੈ ਕੇ ਪੈਦਲ ਮਾਰਚ ਕੀਤਾ ਗਿਆ।ਸੰਦੀਪ ਸਿੰਘ ਰੁਪਾਲੋਂ ਨੇ ਦੋਰਾਹਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਸੜਕਾਂ ’ਤੇ ਉਤਰਿਆ ਹੈ ਅਤੇ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਣਾ ਚਾਹੀਦਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖ ਕੇ ਸਿਰਫ਼ ਦਿਖਾਵਾ ਕਰ ਰਹੀ ਹੈ। ਰੁਪਾਲੋਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਬੰਦੀ ਸਿੰਘਾਂ ਦੇ ਹੱਕ ਵਿੱਚ ਖੜ੍ਹਾ ਰਿਹਾ ਹੈ ਅਤੇ ਜੇਕਰ ਸਰਕਾਰ ਵੱਲੋਂ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ 2027 ਵਿੱਚ ਸਰਕਾਰ ਬਣਨ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣਗੇ।ਇਸ ਮੌਕੇ ਗਗਨਦੀਪ ਸਿੰਘ ਪਾਇਲ, ਕੁਲਜਿੰਦਰ ਸਿੰਘ ਲਾਹਿਲ, ਪ੍ਰਿਤਪਾਲ ਸਿੰਘ ਘੁੜਾਣੀ, ਰਾਮਪਾਲ ਸਿੰਘ ਦੌਲਤਪੁਰ, ਜੋਗਾ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਦੀਦਾਰ ਸਿੰਘ ਰਾਣੋ, ਪ੍ਰਭਜੋਤ ਸਿੰਘ ਸੋਢੀ, ਜੋਰਾ ਸਿੰਘ ਦੋਰਾਹਾ, ਦਰਸ਼ਨ ਸਿੰਘ ਪਾਇਲ, ਗੁਰਜੋਤ ਕੌਰ ਮਾਂਗਟ, ਹਰਜੀਤ ਸਿੰਘ ਦੋਰਾਹਾ, ਗੁਰਬਚਨ ਸਿੰਘ ਦੋਰਾਹਾ, ਮੰਗਲ ਸਿੰਘ ਭੱਠਲ, ਗੁਰਪ੍ਰੀਤ ਸਿੰਘ ਬੋਵਾਣੀ, ਅਮਨ ਰਾਮਪੁਰ ਅਤੇ ਮੋਹਣ ਸਿੰਘ ਦੋਰਾਹਾ ਸਮੇਤ ਹੋਰ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *