ਤਪਾ ਮੰਡੀ, 21 ਅਗਸਤ (ਗੋਲਡੀ ਵਿਆਸ):=ਤਪਾ ਖੇਤਰ ਅੰਦਰ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਅਤੇ ਤੇਜ ਬਰਸਾਤ ਨੂੰ ਲੈ ਕੇ ਕਿਸਾਨਾਂ ਦੇ ਚਿਹਰਿਆਂ ਤੇ ਰੌਣਕ ਵੇਖਣ ਨੂੰ ਮਿਲੀ ਪਰ ਤਾਂ ਆਪਾਂ ਸ਼ਹਿਰ ਦੇ ਬਾਜ਼ਾਰ ਮੀਹ ਦੇ ਤੇਜ਼ ਪਾਣੀ ਨਾਲ ਜਲ ਥਲ ਹੋ ਗਏ ਅਤੇ ਕਈ ਘਰਾਂ ਦੇ ਅੰਦਰ ਪਾਣੀ ਚਲਾ ਗਿਆ ਸਵੇਰੇ ਅਚਾਨਕ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੀਂਹ ਪੈਣ ਤੋਂ ਬਾਅਦ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਮੌਸਮ ਦਾ ਆਨੰਦ ਮਾਣਿਆ। ਹਾਲਾਂਕਿ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਪਰ ਨਿਕਾਸੀ ਪ੍ਰਬੰਧਾਂ ਦੀ ਘਾਟ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਖੜ੍ਹਾ ਹੋ ਗਿਆ। ਬਾਜ਼ਾਰਾਂ ਵਿੱਚ ਥਾਂ-ਥਾਂ ਪਾਣੀ ਇਕੱਠਾ ਹੋਣ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਗਲੀਆਂ ਵੀ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਸਮੇਂ ਪ੍ਰੇਸ਼ਾਨੀ ਹੋਈ। ਸ਼ਹਿਰ ਦੀ ਸਕੂਲ ਰੋਡ ’ਤੇ ਵੀ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਸਥਾਨਕ ਲੋਕਾਂ ਨੇ ਕਿਹਾ ਕਿ ਹਰ ਵਾਰ ਮੀਂਹ ਪੈਣ ਤੋਂ ਬਾਅਦ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ। ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੀ ਲੋੜ ਹੈ। ਲੋਕਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਜਿੱਥੇ ਪਾਣੀ ਖੜ੍ਹਾ ਹੋਇਆ ਹੈ, ਉੱਥੇ ਨਿਕਾਸੀ ਦੇ ਤੁਰੰਤ ਪ੍ਰਬੰਧ ਕੀਤੇ ਜਾਣ। ਉੱਧਰ ਜਦੋਂ ਕਿਸਾਨ ਜਗਤਾਰ ਸਿੰਘ ਬਾਸੀ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਭੁੱਲਰ ,ਬਲਤੇਜ ਸਿੰਘ ਬੋਘਾ ,ਗੁਰਵਿੰਦਰ ਸਿੰਘ ਬਾਸੀ ਨੇ ਦੱਸਿਆ ਕਿ ਤੇਜ ਬਰਸਾਤ ਝੋਨੇ ਦੀ ਫਸਲ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ ਕਿਉਂਕਿ ਤੇਜ ਗਰਮੀ ਕਾਰਨ ਝੋਨੇ ਦੀ ਫਸਲ ਬਿਨਾਂ ਪਾਣੀ ਤੋਂ ਸੁਕ ਰਹੀ ਸੀ ਜਿਸ ਕਾਰਨ ਕਿਸਾਨ ਨਿਰਾਸ਼ ਵਿਖਾਈ ਦੇ ਰਹੇ ਸਨ। ਝੋਨੇ ਦੀ ਫ਼ਸਲ ਲਈ ਇਸ ਸਮੇਂ ਪੈ ਰਿਹਾ ਮੀਂਹ ਕਾਫ਼ੀ ਫਾਇਦੇਮੰਦ ਮੰਨਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਖੇਤਾਂ ਵਿੱਚ ਨਮੀ ਵਧੇਗੀ ਅਤੇ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਪਾਣੀ ਮਿਲਣ ਨਾਲ ਸਿੰਚਾਈ ਦੇ ਖਰਚੇ ਵਿੱਚ ਵੀ ਕਮੀ ਆ ਸਕਦੀ ਹੈ। ਤਪਾ ਦੀ ਸਕੂਲ ਰੋਡ ਤੇ ਖੜਾ ਮੀਂਹ ਦਾ ਪਾਣੀ