ਸੁਧਾਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

Spread the love

 ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ : ਡੀਐਸਪੀ ਖੋਸਾ

ਜਗਰਾਉਂ, 19 ਦਸੰਬਰ (ਜਸਵਿੰਦਰ ਸਿੰਘ ਡਾਂਗੀਆ ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ  ਐਸਪੀ (ਡੀ) ਪਰਮਿੰਦਰ ਸਿੰਘ ਅਤੇ ਡੀਐਸਪੀ ਵਰਿੰਦਰ ਸਿੰਘ ਖੋਸਾ ਦੀ ਦਿਸ਼ਾ ਨਿਰਦੇਸ਼ ਹੇਠ  ਥਾਣਾ ਸੁਧਾਰ ਦੇ ਐਸ ਆਈ ਜਸਵਿੰਦਰ ਸਿੰਘ ਅਤੇ ਉਹਨਾਂ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਦੀ ਹੋਈ ਏਅਰਪੋਰਟ ਰੋਡ ਪਿੰਡ ਹਲਵਾਰਾ ਵਿਖੇ ਸੇਮ ਵਿਹੜਾ ਪਾਸ ਪੁੱਜੀ ਤਾ ਸਾਹਮਣੇ ਇੱਕ ਮੋਨਾ ਨੋਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ  ਘਬਰਾ ਕੇ ਘਰ ਵਿੱਚ ਵੜ ਗਿਆ।  ਪੁਲਿਸ ਨੇ ਉਸ ਨੌਜਵਾਨ ਦਾ ਪਿੱਛਾ ਕੀਤਾ ਤਾਂ ਪੁੱਛ-ਗਿੱਛ ਕਰਨ ਤੋਂ ਪਤਾ ਲੱਗਾ ਕਿ ਉਸਦਾ ਨਾਮ ਰਾਜਵਿੰਦਰ ਸਿੰਘ ਹੈ ਤੇ ਇਹ ਉਸਦਾ ਹੀ ਘਰ ਹੈ। ਪੁਲਿਸ ਵੱਲੋਂ ਘਰ ਦੀ ਚੈਕਿੰਗ ਕੀਤੀ ਗਈ ਤਾਂ ਪਤਾ ਲੱਗਾ ਕਿ ਘਰ ਵਿੱਚ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਇੱਕ ਬਕਸੇ ਵਿੱਚ ਕਾਲੇ ਲਿਫਾਫੇ ਵਿੱਚ ਰੱਖੀਆਂ ਹੋਈਆ ਸੀ। ਜਿਸ ਵਿੱਚ 51 ਪੱਤੇ ਪ੍ਰੈਗਾ  ਕੈਪਸੂਲ (510 ਕੈਪਸੂਲ) ਅਤੇ 11 ਪੱਤੇ  ਟਰਾਮਾਡੋਲ (110 ਗੋਲੀਆਂ) ਬਰਾਮਦ ਕੀਤੀਆਂ ਗਈਆਂ।  ਪੁਲਿਸ ਵੱਲੋਂ ਰਾਜਵਿੰਦਰ ਸਿੰਘ ਤੇ ਮੁਕੱਦਮਾਂ ਦਰਜ ਕਰਕੇ ਉਸਨੂੰ ਗ਼ਿਰਫ਼੍ਤਾਰ ਕੀਤਾ ਗਿਆ ਤੇ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਅਤੇ ਜਿਸ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਡੀਐਸਪੀ ਖੋਸਾ ਵੱਲੋਂ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਸ਼ਾ ਵੇਚਣ ਵਾਲੇ ਅਨਸਰਾਂ ਖਿਲਾਫ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਇਲਾਕੇ ਦੇ ਲੋਕ ਨਸ਼ਾ ਵੇਚਣ ਵਾਲੇ ਲੋਕਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਨੂੰ ਦੇ ਸਕਦੇ ਹਨ ਅਤੇ ਜਿਨਾਂ ਦਾ ਨਾਮ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *