ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ ਡੀ ਏ ਵੀ ਸਕੂਲ ਤਖ਼ਤਗੜ੍ਹ ਦੇ ਗੁਰਕਰਨ ਸਿੰਘ ਨੇ ਮਾਰੀ ਬਾਜ਼ੀ

Spread the love
ਨੂਰਪੁਰ ਬੇਦੀ, 21 ਅਗਸਤ ਦਲਜੀਤ ਚਨੋਲੀ =ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਕਰਨ ਸਿੰਘ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 80 ਕਿਲੋਗ੍ਰਾਮ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਗੁਰਕਰਨ ਸਿੰਘ ਨੇ ਮੁਕਾਬਲੇ ਦੌਰਾਨ ਆਪਣੀ ਬਿਹਤਰੀਨ ਖੇਡ ਕਲਾ, ਮਿਹਨਤ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ ਅਤੇ ਸੋਨੇ ਦਾ ਤਮਗਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਤੇ ਪ੍ਰਿੰਸੀਪਲ ਹਰਦੀਪ ਸਿੰਘ, ਇੰਚਾਰਜ ਹਰੀਸ਼ ਸੋਨੀ ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਗੁਰਕਰਨ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਕਰਨ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।ਗੁਰਕਰਨ ਸਿੰਘ ਦੀ ਇਸ ਪ੍ਰਾਪਤੀ ਨੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦਾ ਮਾਣ ਹੋਰ ਵਧਾਇਆ ਹੈ। ਫੋਟੋ ਗੁਰਕਰਨ ਸਿੰਘ ਜੇਤੂ ਮੈਡਲ ਨਾਲ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *