ਚੀਨੀ ਸਮੇਤ ਹੋਰ ਰਸੋਈ ਦੀਆਂ ਵਸਤਾਂ ਦੇ ਰੇਟਾਂ ਵਿੱਚ ਹੋ ਰਹੇ ਬੇਤਹਾਸ਼ਾ ਵਾਧੇ ਕਾਰਨ ਮਚੀ ਹਾਹਾਕਾਰ – ਕਰਨ ਸਿੰਘ ਰਾਣਾ

Spread the love
ਬਲਾਚੌਰ, 24 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਕਾਰਪੋਰੇਟ ਪੂੰਜੀਵਾਦ ਦੇ ਵਿਕਾਸ ਮਾਡਲ, ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਲਾਗੂ ਕਰ ਰਹੀਆਂ ਹਨ, ਨੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ, ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੀਨੀ 40 ਰੁਪਏ ਪ੍ਰਤੀ ਕਿਲੋ ਤੋਂ ਵੱਧ ਕੇ 72 ਰੁਪਏ ਪ੍ਰਤੀ ਕਿਲੋ ਹੋ ਗਈ ਹੈ, ਜਦਕਿ ਦਾਲਾਂ, ਤੇਲ, ਸਬਜ਼ੀਆਂ, ਮਸਾਲਿਆਂ, ਫੀਡ ਅਤੇ ਸੁੱਕੇ ਮੇਵਿਆਂ ਦੇ ਰੇਟਾਂ ਵਿੱਚ 15 ਫੀਸਦੀ ਤੋਂ 30 ਫੀਸਦੀ ਤੱਕ ਦਾ ਵਾਧਾ ਹੋ ਗਿਆ ਹੈ। ਇਸ ਤੇਜ਼ੀ ਨਾਲ ਵੱਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ।ਕੇਂਦਰ ਸਰਕਾਰ ਆਪਣੇ ਸੁਭਾਅ ਮੁਤਾਬਕ ਪਹਿਲਾਂ ਤਾਂ ਤੇਜ਼ੀ ਨਾਲ ਵੱਧ ਰਹੀ ਮਹਿੰਗਾਈ ਤੋਂ ਮੁੱਕਰਦੀ ਰਹੀ ਹੈ, ਪਰ ਹੁਣ ਟਿਕਾਣੇ ਆ ਗਈ ਹੈ। ਸਾਥੀ ਰਾਣਾ ਨੇ ਦੱਸਿਆ ਕਿ ਚੀਨੀ ਦੇ ਰੇਟਾਂ ਵਿੱਚ ਹੋ ਰਹੇ ਬੇਤਹਾਸ਼ਾ ਵਾਧੇ ਦਾ ਮੁੱਖ ਕਾਰਨ ਪੈਟਰੋਲ ਵਿੱਚ ਐਥਨੌਲ ਨੂੰ ਮਿਲਾਉਣਾ ਹੈ। ਚੀਨੀ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਰੇਟਾਂ ਵਿੱਚ ਹੋ ਰਹੇ ਵਾਧੇ ਦਾ ਦੂਜਾ ਕਾਰਨ ਬਲੈਕੀਏ ਵਪਾਰੀਆਂ ਵੱਲੋਂ ਜਖੀਰੇਬਾਜ਼ੀ ਹੈ, ਜੋ ਅਕਸਰ ਸਰਕਾਰ ਦੀ ਮਿਲੀਭੁਗਤ ਨਾਲ ਹੀ ਹੁੰਦੀ ਹੈ। ਪਿਛਲੇ ਦਸ ਸਾਲਾਂ ਦੌਰਾਨ ਪਹਿਲੀ ਵਾਰ ਹੁਣ ਸਰਕਾਰ ਨੇ ਵਿਦੇਸ਼ਾਂ ਤੋਂ ਕੱਚੀ ਚੀਨੀ ਆਯਾਤ ਕਰਨ ਲਈ ਆਰਡਰ ਦਿੱਤਾ ਹੈ, ਜਦਕਿ ਇਹ ਆਰਡਰ ਦੋ ਮਹੀਨੇ ਪਹਿਲਾਂ ਦੇਣਾ ਚਾਹੀਦਾ ਸੀ। ਹੁਣ ਇਹ ਸਾਫ਼ ਹੈ ਕਿ ਚੀਨੀ ਦੇ ਰੇਟਾਂ ਵਿੱਚ ਹੋਰ ਵਾਧਾ ਹੁੰਦਾ ਜਾਵੇਗਾ, ਕਿਉਂਕਿ ਆਯਾਤ ਕੀਤੀ ਚੀਨੀ 30 ਦਿਨਾਂ ਤੋਂ ਪਹਿਲਾਂ ਭਾਰਤ ਦੀਆਂ ਮੰਡੀਆਂ ਵਿੱਚ ਨਹੀਂ ਪੁੱਜ ਸਕਦੀ।ਸਾਥੀ ਰਾਣਾ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਚੀਨੀ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਬਲੈਕ ਕਰਨ ਵਾਲੇ ਵਪਾਰੀਆਂ ‘ਤੇ ਤੁਰੰਤ ਨਕੇਲ ਕੱਸੀ ਜਾਵੇ। ਸਰਕਾਰਾਂ ਇਹ ਯਕੀਨੀ ਬਣਾਉਣ ਕਿ ਚੀਨੀ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਰੇਟਾਂ ਵਿੱਚ ਕੋਈ ਵਾਧਾ ਨਾ ਹੋਵੇ। ਇਸ ਮੌਕੇ ਉਨ੍ਹਾਂ ਨਾਲ ਕਰਨੈਲ ਸਿੰਘ ਭੱਲਾ, ਕਿਸਾਨ ਆਗੂ ਅਤੇ ਅਵਤਾਰ ਰਾਮ, ਮਜ਼ਦੂਰ ਆਗੂ ਵੀ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *