ਨਿਰਪੱਖ ਪੱਤਰਕਾਰਤਾ ਹੀ ਲੋਕਤੰਤਰ ਦੀ ਮਜ਼ਬੂਤੀ: ਜਗਬੀਰ ਸਿੰਘ ਰਾਣੀ ਵਾਲਾ

Spread the love
**ਰਾਜਦੀਪ ਸਿੰਘ ਖਹਿਰਾ, ਪੰਨੀ ਵਾਲਾ ਫੱਤਾ**(25/08/26)ਪਿੰਡ ਖੁੱਡੀਆਂ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਾਹਮਣੇ ਆਈ ਵਾਇਰਲ ਵੀਡੀਓ ਤੋਂ ਬਾਅਦ ਕੁਝ ਮੀਡੀਆ ਅਦਾਰਿਆਂ ’ਤੇ ਸਵਾਲ ਉਠਾਏ ਜਾਣ ਦੇ ਮਾਮਲੇ ਸਬੰਧੀ ‘ਆਪ’ ਆਗੂ ਜਗਬੀਰ ਸਿੰਘ ਰਾਣੀ ਵਾਲਾ ਨੇ ਕਿਹਾ ਕਿ ਪੱਤਰਕਾਰਤਾ ਦਾ ਮੂਲ ਧਰਮ ਨਿਰਪੱਖਤਾ ਅਤੇ ਸੱਚਾਈ ਹੈ। ਪੱਤਰਕਾਰ ਨੂੰ ਕਿਸੇ ਇੱਕ ਸਿਆਸੀ ਧੜੇ ਜਾਂ ਵਿਅਕਤੀ ਦੇ ਪੱਖ ਵਿੱਚ ਖੜ੍ਹਨ ਦੀ ਬਜਾਏ ਹਰ ਮਾਮਲੇ ਵਿੱਚ ਸਬੰਧਤ ਸਾਰੀਆਂ ਧਿਰਾਂ ਦੀ ਗੱਲ ਲੋਕਾਂ ਤੱਕ ਪਹੁੰਚਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਖ਼ਬਰ ਸਿਰਫ਼ ਇੱਕ ਧਿਰ ਦੇ ਬਿਆਨ ਨਾਲ ਪੂਰੀ ਨਹੀਂ ਹੁੰਦੀ। ਜੇਕਰ ਕਿਸੇ ਵਿਅਕਤੀ ਜਾਂ ਸਿਆਸੀ ਆਗੂ ਖ਼ਿਲਾਫ਼ ਕੋਈ ਦੋਸ਼ ਲਗਾਇਆ ਜਾਂਦਾ ਹੈ ਤਾਂ ਪੱਤਰਕਾਰ ਦਾ ਫਰਜ਼ ਬਣਦਾ ਹੈ ਕਿ ਜਿਸ ਧਿਰ ’ਤੇ ਦੋਸ਼ ਲੱਗਿਆ ਹੈ, ਉਸ ਦਾ ਪੱਖ ਵੀ ਲਿਆ ਜਾਵੇ। ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਪੂਰੀ ਜਾਣਕਾਰੀ ਮਿਲਦੀ ਹੈ, ਸਗੋਂ ਮੀਡੀਆ ਦੀ ਭਰੋਸੇਯੋਗਤਾ ਵੀ ਬਣੀ ਰਹਿੰਦੀ ਹੈ।ਜਗਬੀਰ ਸਿੰਘ ਰਾਣੀ ਵਾਲਾ ਨੇ ਕਿਹਾ ਕਿ ਸਿਆਸਤ ਵਿੱਚ ਆਪਣੇ-ਆਪਣੇ ਵਿਚਾਰ ਅਤੇ ਧੜੇ ਹੋ ਸਕਦੇ ਹਨ, ਪਰ ਪੱਤਰਕਾਰਤਾ ਨੂੰ ਇਨ੍ਹਾਂ ਧੜਿਆਂ ਤੋਂ ਉੱਪਰ ਰਹਿਣਾ ਚਾਹੀਦਾ ਹੈ। ਕਿਸੇ ਵੀ ਮੀਡੀਆ ਸੰਸਥਾ ਜਾਂ ਪੱਤਰਕਾਰ ਨੂੰ ਨਿੱਜੀ ਰੰਜਿਸ਼, ਸਿਆਸੀ ਦਬਾਅ ਜਾਂ ਕਿਸੇ ਵਿਅਕਤੀ ਨਾਲ ਨਿੱਜੀ ਸਬੰਧਾਂ ਦੇ ਆਧਾਰ ’ਤੇ ਖ਼ਬਰ ਨਹੀਂ ਕਰਨੀ ਚਾਹੀਦੀ। ਖ਼ਬਰ ਦਾ ਆਧਾਰ ਸਿਰਫ਼ ਤੱਥ ਅਤੇ ਲੋਕ ਹਿੱਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ’ਤੇ ਕੋਈ ਵੀ ਵੀਡੀਓ ਜਾਂ ਜਾਣਕਾਰੀ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਅਜਿਹੇ ਮਾਮਲਿਆਂ ਵਿੱਚ ਪੱਤਰਕਾਰ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਉਹ ਕਿਸੇ ਜਾਣਕਾਰੀ ਨੂੰ ਬਿਨਾਂ ਪੁਸ਼ਟੀ ਕੀਤੇ ਅੱਗੇ ਨਾ ਵਧਾਏ ਅਤੇ ਮਾਮਲੇ ਨਾਲ ਜੁੜੀਆਂ ਸਾਰੀਆਂ ਧਿਰਾਂ ਨਾਲ ਗੱਲ ਕਰਕੇ ਤੱਥ ਸਾਹਮਣੇ ਲਿਆਵੇ।ਆਪ’ ਆਗੂ ਨੇ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਅਤੇ ਇਸ ਥੰਮ੍ਹ ਦੀ ਮਜ਼ਬੂਤੀ ਲੋਕਾਂ ਦੇ ਭਰੋਸੇ ਨਾਲ ਜੁੜੀ ਹੋਈ ਹੈ। ਜੇਕਰ ਖ਼ਬਰ ਵਿੱਚ ਇੱਕ ਪੱਖ ਹੀ ਦਿਖਾਈ ਦੇਵੇ ਅਤੇ ਦੂਜੀ ਧਿਰ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਾ ਮਿਲੇ ਤਾਂ ਲੋਕਾਂ ਵਿੱਚ ਗਲਤ ਧਾਰਨਾ ਪੈਦਾ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਪੱਤਰਕਾਰ ਅਤੇ ਸਿਆਸੀ ਆਗੂਆਂ ਵਿਚਕਾਰ ਕਿਸੇ ਮੁੱਦੇ ਨੂੰ ਲੈ ਕੇ ਮਤਭੇਦ ਹੋਣਾ ਸੁਭਾਵਿਕ ਹੈ, ਪਰ ਅਜਿਹੇ ਮਤਭੇਦਾਂ ਨੂੰ ਨਿੱਜੀ ਵਿਵਾਦ ਬਣਾਉਣ ਦੀ ਬਜਾਏ ਤੱਥਾਂ ਅਤੇ ਸੰਵਾਦ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਲਮ ਦੀ ਤਾਕਤ ਨੂੰ ਕਿਸੇ ਵਿਅਕਤੀ ਜਾਂ ਪਾਰਟੀ ਦੇ ਹਿੱਤ ਦੀ ਬਜਾਏ ਸਮਾਜ ਅਤੇ ਲੋਕਾਂ ਦੇ ਹਿੱਤ ਲਈ ਵਰਤਣ।ਅੰਤ ਵਿੱਚ ਜਗਬੀਰ ਸਿੰਘ ਰਾਣੀ ਵਾਲਾ ਨੇ ਕਿਹਾ ਕਿ ਨਿਰਪੱਖ ਅਤੇ ਤੱਥਾਂ ’ਤੇ ਆਧਾਰਿਤ ਪੱਤਰਕਾਰਤਾ ਹੀ ਲੋਕਤੰਤਰ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰ ਮਾਮਲੇ ਵਿੱਚ ਦੋਵੇਂ ਧਿਰਾਂ ਦਾ ਪੱਖ ਲੋਕਾਂ ਸਾਹਮਣੇ ਰੱਖਣਾ, ਤੱਥਾਂ ਦੀ ਪੁਸ਼ਟੀ ਕਰਨਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਖ਼ਬਰ ਪੇਸ਼ ਕਰਨਾ ਹੀ ਪੱਤਰਕਾਰ ਦੀ ਅਸਲ ਜ਼ਿੰਮੇਵਾਰੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *