ਫਤਿਹ ਗਰੁੱਪ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ’ਚ ਮਾਰੀ ਬਾਜ਼ੀ,ਕਾਲਜ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ  ਚਾਰ ਖਿਡਾਰਣਾਂ ਦੀ ਸਟੇਟ ਪੱਧਰੀ ਹੋਈ ਚੋਣ

Spread the love
 ਤਪਾ ਮੰਡੀ 25 ਅਗਸਤ ( ਗੋਲਡੀ ਵਿਆਸ)ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਦੇ ਅੰਡਰ-19 ਲੜਕੀਆਂ ਦੇ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਮੰਡੀ ਕਲਾਂ ਜ਼ੋਨ ਵੱਲੋਂ ਖੇਡਦਿਆਂ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ , ਰਾਮਪੁਰਾ ਫੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਖਿਡਾਰਨਾਂ ਨੇ ਮੁਕਾਬਲੇ ਦੌਰਾਨ ਬਿਹਤਰੀਨ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ।ਸੈਮੀਫਾਈਨਲ ਵਿੱਚ ਮੰਡੀ ਕਲਾਂ ਜ਼ੋਨ ਨੇ ਤਲਵੰਡੀ ਸਾਬੋ ਨੂੰ 20-5 ਨਾਲ ਹਰਾਇਆ, ਜਦਕਿ ਭੁੱਚੋ ਕਲਾਂ ਖ਼ਿਲਾਫ਼ ਮੁਕਾਬਲੇ ਵਿੱਚ 20-8 ਦਾ ਸਕੋਰ ਰਿਹਾ। ਇਸ ਪ੍ਰਾਪਤੀ ਉਪਰੰਤ ਟੀਮ ਦੀਆਂ ਚਾਰ ਖਿਡਾਰਨਾਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ, ਜਦਕਿ ਦੋ ਖਿਡਾਰਨਾਂ ਨੂੰ ਸਟੈਂਡਬਾਈ ਰੱਖਿਆ ਗਿਆ ਹੈ।ਜੇਤੂ ਟੀਮ ਵਿੱਚ ਜਸਵਿੰਦਰ ਕੌਰ, ਤਰਮਨ ਕੌਰ, ਮਨਪ੍ਰੀਤ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਅਸ਼ਦੀਪ ਕੌਰ, ਸਿਮਰਨਜੀਤ ਕੌਰ, ਜੈਸਮੀਨ ਕੌਰ, ਹਰਪ੍ਰੀਤ ਕੌਰ, ਸੁਮਨਦੀਪ ਕੌਰ, ਸਤਵਿੰਦਰ ਕੌਰ ਅਤੇ ਸਿਮਰਨਜੀਤ ਕੌਰ ਸ਼ਾਮਲ ਸਨ।ਫਤਿਹ ਗਰੁੱਪ ਦੇ ਚੇਅਰਮੈਨ ਐਸ. ਐਸ. ਚੱਠਾ, ਐਮ.ਡੀ. ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੇਲ ਸਿੰਘ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਸਾਂਝੇ ਬਿਆਨ ਵਿੱਚ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਖਿਡਾਰਨਾਂ ਦੀ ਸਖ਼ਤ ਮਿਹਨਤ, ਕੋਚਿੰਗ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਮੰਨਦਾ ਹੈ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਮੌਕੇ ਖੇਡ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਵਰਿੰਦਰ ਕੌਰ ਨੇ ਵੀ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਟੀਮ ਨੇ ਮੈਦਾਨ ਵਿੱਚ ਇਕਜੁੱਟਤਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਟੇਟ ਪੱਧਰ ’ਤੇ ਚੁਣੀਆਂ ਖਿਡਾਰਨਾਂ ਹੋਰ ਮਿਹਨਤ ਕਰਕੇ ਫਤਿਹ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ।ਸਕੂਲ ਪ੍ਰਬੰਧਕਾਂ ਨੇ ਟੀਮ ਦੀ ਇਸ ਪ੍ਰਾਪਤੀ ਲਈ ਖਿਡਾਰਨਾਂ, ਕੋਚਿੰਗ ਸਟਾਫ਼, ਖੇਡ ਵਿਭਾਗ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *