ਸ਼੍ਰੋਮਣੀ ਅਕਾਲੀ ਦਲ ਦੀ ਚੜਤ ਦੇਖ ਕੇ ਵਿਰੋਧੀਆਂ ਵਿੱਚ ਬੁਖਲਾਹਟ —-ਬਲਤੇਜ ਬੋਘਾ

Spread the love
ਤਪਾ ਮੰਡੀ 25 ਅਗਸਤ (ਗੋਲਡੀ ਵਿਆਸ)।    ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੜਤ ਦੇਖ ਕੇ ਆਮ ਆਦਮੀ ਪਾਰਟੀ ਚਿੰਤਾ ਵਿੱਚ ਜਾਪ ਰਹੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮਜਬੂਤ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ ਜਿਸ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗਾ । ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਯੂਥ ਵਿੰਗ ਸਰਕਲ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਬਲਤੇਜ ਸਿੰਘ ਬੋਘਾ ਪੁੱਤਰ ਸਵ ਕੁਲਵੰਤ ਸਿੰਘ ਬੋਘਾ ਵੱਲੋਂ ਸਮੂਹ ਸਾਥੀਆਂ, ਵਰਕਰਾਂ, ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਨੂੰ ਸਾਥੀਆਂ ਵੱਲੋਂ ਮਿਲਿਆ ਹੈ, ਉਹ ਉਨ੍ਹਾਂ ਲਈ ਬਹੁਤ ਵੱਡੀ ਤਾਕਤ ਅਤੇ ਹੌਸਲੇ ਦਾ ਸਰੋਤ ਹੈ।ਬਲਤੇਜ ਸਿੰਘ ਬੋਘਾ ਨੇ ਕਿਹਾ ਕਿ ਯੂਥ ਵਿੰਗ ਦੀ ਮਜ਼ਬੂਤੀ ਲਈ ਹਰ ਇੱਕ ਵਰਕਰ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਾਥੀਆਂ ਦੀ ਮਿਹਨਤ, ਇਕਜੁੱਟਤਾ ਅਤੇ ਸਹਿਯੋਗ ਸਦਕਾ ਜਥੇਬੰਦੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਨਾਲ ਖੜ੍ਹੇ ਰਹਿਣ ਵਾਲੇ ਸਾਰੇ ਸੀਨੀਅਰ ਆਗੂਆਂ ਅਤੇ ਨੌਜਵਾਨ ਸਾਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੋੜਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਇਲਾਕੇ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਹੁਦਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ।ਅੰਤ ਵਿੱਚ ਬਲਤੇਜ ਸਿੰਘ ਬੋਘਾ ਨੇ ਕਿਹਾ ਕਿ ਉਹ ਸਾਰੇ ਸਾਥੀਆਂ ਦੇ ਵਿਸ਼ਵਾਸ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਨੇ ਇੱਕ ਵਾਰ ਫਿਰ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕਜੁੱਟਤਾ ਅਤੇ ਸਹਿਯੋਗ ਨਾਲ ਹੀ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨਾਂ ਵਿਸ਼ੇਸ਼ ਤੌਰ ਤੇ ਜਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ਧੰਨਵਾਦ ਕੀਤਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *