ਕੈਨੇਡਾ ਬਰੈਂਪਟਨ ‘ਚ ਛੋਕਰ ਪਰਿਵਾਰ ਦੇ ਗਰੋਸਰੀ ਸਟੋਰ ਦੇ ਉਦਘਾਟਨ ਮੌਕੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕੀਤੀ ਵਿਸ਼ੇਸ਼ ਸ਼ਿਰਕਤ

Spread the love
ਨਵਾਂਸ਼ਹਿਰ , 25 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਵਿਦੇਸ਼ ਦੀ ਧਰਤੀ ਕੈਨੇਡਾ ਦੇ ਟੋਰਾਂਟੋ ਬਰੈਂਪਟਨ ਵਿਖੇ ਪੰਜਾਬੀ ਸੱਭਿਆਚਾਰ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਲੰਬੇ ਸਮੇਂ ਤੋਂ ਰਹਿ ਰਹੇ ਪੰਜਾਬੀ ਭਾਈਚਾਰੇ ਵੱਲੋਂ ਇੱਕ ਨਵੀਂ ਪਹਿਲਕਦਮੀ ਕੀਤੀ ਗਈ ਹੈ। ਇੱਥੇ ਨਵੇਂ ਅਨਾਜ ਮਾਰਟ ਗਰੋਸਰੀ ਸਟੋਰ ਅਤੇ ਫੈਮਲੀ ਰੈਸਟੋਰੈਂਟ ਦੇ ਨਵੇਂ ਕਾਰੋਬਾਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਉਦਘਾਟਨੀ ਸਮਾਰੋਹ ਮੌਕੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ  ਜਸਵਿੰਦਰ ਸਿੰਘ ਛੋਕਰ, ਜੁਝਾਰ ਸਿੰਘ ਛੋਕਰ, ਜਸਦੀਪ ਸਿੰਘ ਛੋਕਰ, ਹਰਮਨ ਛੋਕਰ, ਬਲਦੀਪ ਛੋਕਰ ਅਤੇ ਚੌਧਰੀ ਸੁਰਿੰਦਰ ਕਾਲਾ ਕਿਸਾਨਾ ਟਰਾਂਸਪੋਰਟ ਦਿੱਲੀ ਵਾਲਿਆਂ ਨੂੰ ਨਵੇਂ ਕਾਰੋਬਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ‘ਤੇ ਪੰਜਾਬੀ ਭਾਈਚਾਰੇ ਵੱਲੋਂ ਸ਼ੁਰੂ ਕੀਤੇ ਕਾਰੋਬਾਰ ਵਿੱਚ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਵਿਦੇਸ਼ ਦੀ ਧਰਤੀ ‘ਤੇ ਸਾਡਾ ਕੋਈ ਪੰਜਾਬੀ ਪਰਿਵਾਰ ਚੰਗੇ ਕਾਰੋਬਾਰ ਦੀ ਸ਼ੁਰੂਆਤ ਕਰਦਾ ਹੈ ਤਾਂ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਵਿੱਚ ਹੀ ਨਹੀਂ ਸਗੋਂ ਵੱਖ-ਵੱਖ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਹਿਚਾਣ ਕਾਇਮ ਕੀਤੀ ਹੈ ਅਤੇ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਕੀਤਾ ਹੈ।ਇਸ ਮੌਕੇ ਛੋਕਰ ਪਰਿਵਾਰ ਵੱਲੋਂ ਕੈਨੇਡਾ ਦੀ ਧਰਤੀ ‘ਤੇ ਪਹੁੰਚਣ ‘ਤੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *