ਥਾਣਾ ਕਾਠਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ: ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਰ ਸਮੇਤ ਆਰੋਪੀ ਗ੍ਰਿਫ਼ਤਾਰ

Spread the love
ਨਵਾਂਸ਼ਹਿਰ /ਕਾਠਗੜ੍ਹ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਪੁਲਿਸ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਰੈਲਮਾਜਰਾ ਨੇੜਿਓਂ ਇੱਕ ਕਾਰ ਨੂੰ ਕਾਬੂ ਕਰਕੇ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਪ੍ਰਤੀਬੰਧਿਤ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੁਲਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ 26 ਅਗਸਤ 2026 ਨੂੰ ਉਹ ਆਪਣੀ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਆਸਰੋਂ ਤੋਂ ਕਾਠਗੜ੍ਹ ਸਾਈਡ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਅੱਡਾ ਰੈਲਮਾਜਰਾ ਤੋਂ ਕਰੀਬ 100 ਮੀਟਰ ਅੱਗੇ ਮੁੱਖ ਮਾਰਗ ‘ਤੇ ਪਹੁੰਚੀ ਤਾਂ ਉਨ੍ਹਾਂ ਦੇ ਅੱਗੇ-ਅੱਗੇ ਜਾ ਰਹੀ ਇੱਕ ਚਿੱਟੇ ਰੰਗ ਦੀ ਆਲਟੋ ਕਾਰ (ਨੰਬਰ ਸੀ ਐਚ01ਬੀਐਚ0429) ਵਿੱਚ ਕੁਝ ਵਜ਼ਨਦਾਰ ਸਾਮਾਨ ਲੱਦਿਆ ਹੋਇਆ ਨਜ਼ਰ ਆਇਆ। ਪੁਲਿਸ ਦੀ ਗੱਡੀ ਨੂੰ ਵੇਖ ਕੇ ਚਾਲਕ ਨੇ ਘਬਰਾ ਕੇ ਆਪਣੀ ਗੱਡੀ ਭਜਾਉਣ ਦੀ ਕੋਸ਼ੀਸ਼ ਕੀਤੀ, ਪਰ ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦਿਆਂ ਤੁਰੰਤ ਆਪਣੀ ਗੱਡੀ ਅੱਗੇ ਲਗਾ ਕੇ ਉਕਤ ਕਾਰ ਨੂੰ ਰੋਕ ਲਿਆ ਅਤੇ ਚਾਲਕ ਨੂੰ ਮੌਕੇ ‘ਤੇ ਕਾਬੂ ਕਰ ਲਿਆ।ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਅਵਤਾਰ ਸਿੰਘ ਵਾਸੀ ਲਧਾਣਾ ਝਿੱਕਾ, ਥਾਣਾ ਸਦਰ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਹਾਲ ਵਾਸੀ ਅਮਾਇਰਾ ਗਰੀਨ ਐਨਕਲੇਵ, ਕੁਰਾਲੀ ਰੋਡ ਖਰੜ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ‘ਤੇ  ਤਲਾਸ਼ੀ ਲੈਣ ‘ਤੇ ਕਾਰ ਦੀ ਡਿੱਗੀ ਅਤੇ ਪਿਛਲੀ ਸੀਟ ਤੋਂ ਕੁੱਲ 298 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਾਰ ਦੇ ਡੈਸ਼ਬੋਰਡ ਵਿੱਚੋਂ ਇੱਕ ਪਾਰਦਰਸ਼ੀ ਲਿਫ਼ਾਫ਼ੇ ਵਿੱਚੋਂ ਪੈਂਟਾਜੋਸਿਨ ਦੇ 10 ਨਸ਼ੀਲੇ ਟੀਕੇ ਵੀ ਬਰਾਮਦ ਕੀਤੇ ਗਏ।ਪੁਲਿਸ ਨੇ ਬਰਾਮਦਸ਼ੁਦਾ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖ਼ਿਲਾਫ਼ ਥਾਣਾ ਕਾਠਗੜ੍ਹ ਵਿਖੇ ਪੰਜਾਬ ਐਕਸਾਈਜ਼ ਐਕਟ ਦੀ ਧਾਰਾ 61 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਤਹਿਤ ਮੁਕੱਦਮਾ ਦਰਜ ਕਰਵਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *