ਬੱਸ ਸਟੈਂਡ ਨੇੜੇ ਈਟ ਐਂਡ ਅਉਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ ਹੁਣ ਦਾ ਖਦਸ਼ਾ-

Spread the love
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਸ਼ਹਿਰ ਦੇ ਬੱਸ ਸਟੈਂਡ ਨੇੜੇ ਪਿੰਡ ਕਾਉਣੀ ਦੇ ਨਿਵਾਸੀ ਮਨਦੀਪ ਸ਼ਰਮਾ ਵੱਲੋਂ ਚਲਾਏ ਜਾ ਰਹੇ ਬਣੇ ਈਟ ਐਂਡ ਆਉਂਟ ਰੈਂਸਟੋਰੈਂਟ ਵਿੱਚ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਤੋਂ ਬਾਅਦ ਰਾਤ ਕਰੀਬ 12 ਵਜੇ ਬਿਜਲੀ ਸਪਲਾਈ ਬਹਾਲ ਹੋਈ। ਇਸ ਦੌਰਾਨ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਈਟ ਐਂਡ ਅਉਂਟ ਵਿੱਚ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਲਈ ਕਾਫੀ ਮੁਸ਼ੱਕਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਕਰੀਬ ਸਵੇਰੇ 3 ਵਜੇ ਤੱਕ ਜੱਦੋ-ਜਹਿਦ ਕਰਨ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਈਟ ਐਂਡ ਅਉਂਟ ਦੇ ਅੰਦਰ ਪਿਆ ਕੁਝ ਫਰਨੀਚਰ, ਹੋਟਲ ਦੇ ਬਾਹਰ ਬਣਿਆ ਬਾਂਸ ਦਾ ਹੱਟ ਤੇ ਸਕੂਟੀ ਦੇ ਨਾਲ ਨਾਲ ਹੋਰ ਬਹੁਤ ਸਾਰਾ ਸਮਾਨ ਸੜ੍ਹਕੇ ਸਵਾਹ ਹੋ ਗਿਆ, ਮੌਕੇ ’ਤੇ ਮੌਜੂਦ ਹੋਟਲ ਕਰਮਚਾਰੀਆਂ ਨੇ ਦੱਸਿਆ ਕਿ ਇਸ ਵਿੱਚ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਹੋਏ ਕੁੱਲ ਨੁਕਸਾਨ ਦਾ ਪੂਰਾ ਅੰਦਾਜ਼ਾ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ। ਅੱਗ ਬਿਲਡਿੰਗ ਦੀ ਤੀਸਰੀ ਮੰਜ਼ਿਲ ਤੱਕ ਪਹੁੰਚ ਚੁੱਕੀ ਸੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *