ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ 2027 ਵਿੱਚ ਸਰਕਾਰ ਬਣਾਏਗੀ —-ਸਾਬਕਾ ਚੇਅਰਮੈਨ ਅਮਰਜੀਤ ਧਾਲੀਵਾਲ                   

Spread the love
ਤਪਾ ਮੰਡੀ 27 ਅਗਸਤ (ਗੋਲਡੀ ਵਿਆਸ) 2027 ਦੇ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸੂਬੇ ਅੰਦਰ ਸਰਕਾਰ ਬਣਾਏਗੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਥਾਨਕ ਪੱਧਰ ’ਤੇ ਵਿਕਾਸ, ਰੁਜ਼ਗਾਰ, ਵਪਾਰੀਆਂ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ’ਤੇ ਧਿਆਨ ਦੇਣ ਦੀ ਲੋੜ ਉੱਪਰ ਜ਼ੋਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਅਤੇ ਲੋਕਾਂ ਨਾਲ ਬਣੇ ਸੰਪਰਕ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋ ਰਹੀ ਹੈ ਕਿਉਂਕਿ ਇਸ ਸਰਕਾਰ ਵੱਲੋਂ ਪੰਜਾਬ ਅੰਦਰ ਭੋਰਾ ਵੀ ਵਿਕਾਸ ਨਹੀਂ ਕੀਤਾ ਗਿਆ ਜਿਸ ਕਰਕੇ ਸੂਬੇ ਦੀ ਜਨਤਾ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ।‌ਉਹਨਾਂ ਕਿਹਾ ਕਿ ਜੋ ਵਿਕਾਸ ਸੂਬੇ ਦਾ ਕਾਂਗਰਸ ਸਰਕਾਰ ਸਮੇਂ ਹੋਇਆ ਹੈ ਉਹ ਵਿਕਾਸ ਕਿਸੇ ਵੀ ਹੋਰ ਸਰਕਾਰ ਵੱਲੋਂ ਨਹੀਂ ਕੀਤਾ ਗਿਆ ਜਿਸ ਕਰਕੇ ਸੂਬੇ ਦੀ ਜਨਤਾ ਕਾਂਗਰਸ ਦੀ ਸਰਕਾਰ ਨੂੰ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਅਮਰਾ ਸਿੰਘ ਧਾਲੀਵਾਲ ,ਹਰਦੀਪ ਸਿੰਘ ਕਾਕਾ ਸੇਖੋ ਆਦਿ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *