ਮੁਲਾਜ਼ਮਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਦੇਣ ਲਈ ਬਿਜਲੀ ਮੁਲਾਜ਼ਮਾਂ ਕੀਤੀ ਭਰਮੀ ਰੋਸ ਰੈਲੀ  ਸ੍ਰੀ ਅਨੰਦਪੁਰ ਸਾਹਿਬ

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ= ਪਾਵਰ ਕਾਰਪੋਰੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇੱਕ ਮੁੱਠਤਾ ਜ਼ਾਹਿਰ ਕਰਨ ਲਈ ਭਰਮੀ ਰੋਸ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਟੀਐਸਯੂ ਭੰਗਲ ਦੇ ਪ੍ਰਧਾਨ ਤਰਸੇਮ ਲਾਲ ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਪ੍ਰਧਾਨ ਜਸਵਿੰਦਰ ਸਿੰਘ ਔਲਖ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਭਾਊਵਾਲ ਅਤੇ ਜੇਈ ਕੌਂਸਲ ਦੇ ਪ੍ਰਧਾਨ ਇੰਜ.ਕੁਲਵਿੰਦਰ ਸਿੰਘ ਝੱਜ ਵੱਲੋਂ ਕੀਤੀ ਗਈ ਅੱਜ ਦੀ ਇਸ ਰੋਸ ਰੈਲੀ ਵਿੱਚ ਬੁਲਾਰੇ ਸਾਥੀਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ ਅਤੇ ਇਹਨਾਂ ਮੁਲਾਜ਼ਮਾਂ ਨਾਲ ਕੀਤਾ ਵਿਤਕਰਾ ਖਤਮ ਕੀਤਾ ਜਾਵੇ ਅਤੇ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰਕੇ 17/7/20 ਦਾ ਪੱਤਰ ਰੱਦ ਕੀਤਾ ਜਾਵੇ ਪੁਰਾਣਾ ਹੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ  ਬਿਜਲੀ ਐਕਟ 2003 ਅਤੇ ਬਿਜਲੀ ਸੋਧ ਬਿੱਲ 2025 ਰੱਦ ਕਰਕੇ ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕੀਤਾ ਜਾਵੇ ਅਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ 1948 ਐਕਟ ਮੁਤਾਬਕ ਹੀ ਤੈਅ ਕੀਤੀਆਂ ਜਾਣ ਬਿਜਲੀ ਮੁਲਾਜ਼ਮਾਂ ਦਾ ਬਕਾਇਆ ਡੀਏ ਅਤੇ ਸਕੇਲਾਂ ਦਾ ਬਕਾਇਆ ਨਗਦ ਦਿੱਤਾ ਜਾਵੇ ਅਤੇ ਪੈਨਸ਼ਨਰਾਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧੀ ਕੀਤੀ ਜਾਵੇ ਪਾਵਰਕਾਮ ਅੰਦਰ ਰਹਿੰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਆਊਟਸੋਰਸਿਗ ਦੀ ਨੀਤੀ ਰੱਦ ਕਰਕੇ ਸਾਰੇ ਕੰਮ ਮਹਿਕਮਾ ਨਾਲ ਤੌਰ ਤੇ ਕਰਵਾਏ ਜਾਣ ਅੱਜ ਦੀ ਇਸ ਰੋਸ ਰੈਲੀ ਨੂੰ ਕਾਮਰੇਡ ਜਸਵਿੰਦਰ ਸਿੰਘ ਢੇਰ ਗੁਰਦਿਆਲ ਸਿੰਘ ਮਾਵੀ ਦੇਸਰਾਜ ਘਈ ਸੂਬਾ ਕੈਸ਼ੀਅਰ ਸੰਤੋਖ ਸਿੰਘ ਰਾਮ ਕ੍ਰਿਸ਼ਨ ਬੈਂਸ ਰਕੇਸ਼ ਬਾਲੀ ਆਦਿ ਨੇ ਸੰਬੋਧਨ ਕੀਤਾ I
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *