ਬੰਦ ਦਫ਼ਤਰ ਅੱਗੇ ਧਰਨਾ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਕਾਂਗਰਸ: ਵਿਧਾਇਕ ਦਿਆਲਪੁਰਾ ਪਹਿਲਾਂ ਹਲਕੇ ਦੇ ਵਿੱਚ ਪਈ ਅੰਦਰੂਨੀ ਫੁੱਟ ਨੂੰ ਦੂਰ ਕਰੇ ਕਾਂਗਰਸ ਬਾਅਦ ਵਿੱਚ ਗੰਭੀਰ ਮੁੱਦਿਆਂ ਨੂੰ ਠੀਕ ਕੀਤਾ ਜਾ ਸਕਦਾ : ਜਗਤਾਰ ਸਿੰਘ ਦਿਆਲਪੁਰਾ

Spread the love
ਸਮਰਾਲਾ,27 ਅਗਸਤ (ਮੁਕੇਸ਼ ਵਰਮਾ)=ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਇਸ ਨੂੰ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ।ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਜੇਕਰ ਕਾਂਗਰਸ ਨੂੰ ਮਹਿੰਗਾਈ ਸਮੇਤ ਲੋਕਾਂ ਦੇ ਮੁੱਦਿਆਂ ਦੀ ਸੱਚਮੁੱਚ ਚਿੰਤਾ ਹੈ ਤਾਂ ਉਹ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਏ। ਉਨ੍ਹਾਂ ਕਿਹਾ ਕਿ ਸ਼ਾਮ 5 ਵਜੇ ਐਸ.ਡੀ.ਐਮ. ਦਫ਼ਤਰ ਦਾ ਸਰਕਾਰੀ ਸਮਾਂ ਖ਼ਤਮ ਹੋ ਜਾਂਦਾ ਹੈ ਅਤੇ ਇਸ ਤੋਂ ਬਾਅਦ ਦਫ਼ਤਰ ਬੰਦ ਹੋ ਜਾਂਦਾ ਹੈ। ਅਜਿਹੇ ਸਮੇਂ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਕਿਸੇ ਸਮੱਸਿਆ ਦਾ ਹੱਲ ਨਹੀਂ, ਸਗੋਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਵੱਲੋਂ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿਆਲਪੁਰਾ ਨੇ ਕਿਹਾ ਕਿ ਜਦੋਂ ਧਰਨੇ ਦੇ ਸਮੇਂ ਸਰਕਾਰੀ ਅਧਿਕਾਰੀ ਦਫ਼ਤਰ ਵਿੱਚ ਮੌਜੂਦ ਹੀ ਨਹੀਂ ਹੁੰਦੇ ਤਾਂ ਅਜਿਹੇ ਪ੍ਰਦਰਸ਼ਨ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੀ ਬਜਾਏ ਸਿਰਫ਼ ਸਿਆਸੀ ਪ੍ਰਚਾਰ ਅਤੇ ਅਖ਼ਬਾਰੀ ਸੁਰਖੀਆਂ ਤੱਕ ਸੀਮਤ ਰਹਿ ਜਾਂਦੇ ਹਨ।ਵਿਧਾਇਕ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਕਾਂਗਰਸ ਨੂੰ ਸੂਬੇ ਅਤੇ ਹਲਕੇ ਅੰਦਰ ਪਾਰਟੀ ਵਿੱਚ ਪਈ ਹੋਈ ਫੁੱਟ ਨੂੰ ਠੀਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਆਪਣੇ ਅੰਦਰਲੇ ਮਤਭੇਦ ਅਤੇ ਧੜੇਬੰਦੀ ਨੂੰ ਦੂਰ ਨਹੀਂ ਕਰ ਸਕਦੀ ਤਾਂ ਲੋਕਾਂ ਦੇ ਵੱਡੇ ਮੁੱਦਿਆਂ ’ਤੇ ਸਿਆਸੀ ਰੋਸ ਪ੍ਰਦਰਸ਼ਨ ਕਰਨ ਦਾ ਕੀ ਮਤਲਬ ਰਹਿ ਜਾਂਦਾ ਹੈ।ਦਿਆਲਪੁਰਾ ਨੇ ਕਿਹਾ ਕਿ ਮਹਿੰਗਾਈ ਦਾ ਮੁੱਦਾ ਗੰਭੀਰ ਹੈ ਅਤੇ ਇਸ ਸਬੰਧੀ ਲੋਕਾਂ ਦੀਆਂ ਚਿੰਤਾਵਾਂ ਨੂੰ ਸਮਝਣਾ ਜ਼ਰੂਰੀ ਹੈ, ਪਰ ਸਿਰਫ਼ ਪ੍ਰਦਰਸ਼ਨ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਲਈ ਠੋਸ ਅਤੇ ਉਸਾਰੂ ਯਤਨ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਸੀ ਡਰਾਮੇਬਾਜ਼ੀ ਅਤੇ ਅਸਲ ਲੋਕ-ਹਿੱਤ ਦੇ ਕੰਮਾਂ ਵਿਚਕਾਰ ਫ਼ਰਕ ਸਮਝਦੇ ਹਨ। ਉਨ੍ਹਾਂ ਕਾਂਗਰਸ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਦਾ ਦਫਤਰ ਰਹਿੰਦੇ ਹੋਏ ਧਰਨਾ ਲਗਾਇਆ ਜਾਵੇ ਤੇ ਨਾਲ ਹੀ ਆਪਣੇ ਸੰਗਠਨ ਅੰਦਰ ਪਈ ਫੁੱਟ ਨੂੰ ਦੂਰ ਕਰੇ ਅਤੇ ਇਸ ਤੋਂ ਬਾਅਦ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾ ਕੇ ਉਨ੍ਹਾਂ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਏ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *