ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਬਲਾਚੌਰ ਵਿਖੇ ਕਰਨਗੇ ਵਿਸ਼ਾਲ ਪੰਜਾਬ ਬਚਾਓ ਰੈਲੀ – ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਪਿੰਡ-ਪਿੰਡ ਜਾ ਕੇ ਰੈਲੀ ਨੂੰ ਕਾਮਯਾਬ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ

Spread the love
ਬਲਾਚੌਰ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 12 ਸਤੰਬਰ ਦਿਨ ਸ਼ਨੀਵਾਰ ਨੂੰ ਬਲਾਚੌਰ ਵਿਖੇ ਵਿਸ਼ਾਲ ਪੰਜਾਬ ਬਚਾਓ ਰੈਲੀ ਕਰਨ ਲਈ ਆ ਰਹੇ ਹਨ। ਇਸ ਰੈਲੀ ਨੂੰ ਇਤਿਹਾਸਕ ਅਤੇ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਅਤੇ ਸੀਨੀਅਰ ਨੌਜਵਾਨ ਆਗੂ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਦਿਨ ਰਾਤ ਇੱਕ ਕਰਕੇ ਪੂਰੇ ਹਲਕੇ ਵਿੱਚ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਸਬੰਧ ਵਿੱਚ ਅੱਜ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਜਿਵੇਂ ਨੰਗਲ, ਫਤਿਹਪੁਰ, ਮਾਜਰਾ ਜੱਟਾਂ, ਰਾਏਪੁਰ ਮਾਜਰਾ, ਭਰਥਲਾ, ਆਸਰੋਂ ਅਤੇ ਹੋਰ ਕਈ ਪਿੰਡਾਂ ਵਿਖੇ ਵਰਕਰ ਸਾਹਿਬਾਨ ਨਾਲ ਰੈਲੀ ਸਬੰਧੀ ਵਿਸ਼ੇਸ਼ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਵਰਕਰਾਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਰ ਪਿੰਡ-ਪਿੰਡ ਜਾ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਪੂਰੇ ਜੋਬਨ ਤੇ ਚਲਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਲੋਕਾਂ ਵਿੱਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ 12 ਸਤੰਬਰ ਵਾਲੀ ਵਿਸ਼ਾਲ ਪੰਜਾਬ ਬਚਾਓ ਰੈਲੀ ਹੀ ਪੰਜਾਬ ਦਾ ਭਵਿੱਖ ਤੈਅ ਕਰੇਗੀ ਅਤੇ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਇੱਕ ਵੱਡਾ ਸੰਦੇਸ਼ ਦੇਵੇਗੀ।ਇਸ ਮੌਕੇ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਦਲਜੀਤ ਮਾਣੇਵਾਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ। ਸਾਰੇ ਵਰਕਰਾਂ ਨੇ ਇੱਕਜੁੱਟ ਹੋ ਕੇ ਇਸ ਰੈਲੀ ਨੂੰ ਕਾਮਯਾਬ ਬਣਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਸੰਦੀਪ ਚੌਧਰੀ ਹਨੀ ਟੌਂਸਾ ਦੀ ਅਗਵਾਈ ਹੇਠ ਬਲਾਚੌਰ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਇਸ ਰੈਲੀ ਵਿੱਚ ਸ਼ਮੂਲੀਅਤ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *