ਵਿੱਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਘਾੜ ਖੇਤਰ ਦੀ ਜਥੇਬੰਦੀ ‘ਲੋਕ ਹਿੱਤ ਮਿਸ਼ਨ’ ਨਾਲ ਵਿਦਿਆਰਥੀ ਚੋਣਾਂ ਸਬੰਧੀ ਵਿਸ਼ੇਸ ਮੀਟਿੰਗ

Spread the love
ਕੁਰਾਲੀ 27 ਅਗਸਤ (ਜਗਦੇਵ ਸਿੰਘ ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿੱਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਘਾੜ ਖੇਤਰ ਦੀ ਸਰਗਰਮ ਜਥੇਬੰਦੀ ‘ਲੋਕ ਹਿੱਤ ਮਿਸ਼ਨ’ ਨਾਲ ਵਿਦਿਆਰਥੀ ਚੋਣਾਂ ਸਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਸਬੰਧੀ ਕਰਨਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਪੁੱਜੇ ਸੱਥ ਆਗੂਆਂ ਨੇ ਦੱਸਿਆ ਕਿ ਸੱਥ 8 ਸਾਲਾਂ ਤੋਂ ਯੂਨੀਵਰਸਿਟੀ ਦਾ ਵਜੂਦ ਬਚਾਉਣ ਤੇ ਵਿੱਦਿਆਰਥੀ ਵਰਗ ਦੇ ਹੱਕਾਂ ਲਈ ਲੜ ਰਹੀ ਹੈ। ਜਿਸ ਦੌਰਾਨ ਬਹੁਤ ਸਾਰੇ ਗੰਭੀਰ ਮਸਲਿਆਂ ਬਾਰੇ ਸੰਘਰਸ਼ ਰਾਹੀਂ ਜਿੱਤਾਂ ਪ੍ਰਾਪਤ ਕੀਤੀਆਂ। ਇਸੇ ਤਹਿਤ ਡੀ ਏ ਵੀ ਕਾਲਜ ਚੰਡੀਗੜ੍ਹ ਦੀ ਪ੍ਰਧਾਨਗੀ ਲਈ ਜਥੇਬੰਦੀ ਵੱਲੋਂ ਐਲਾਨ ਕੀਤੇ ਉਮੀਦਵਾਰ ਸਾਹਿਬਵੀਰ ਸਿੰਘ ਨੂੰ 31 ਅਗਸਤ ਨੂੰ ਵੱਧ ਤੋਂ ਵੱਧ ਵੋਟਾਂ ਪਾਕੇ ਵਿੱਦਿਆਰਥੀਆਂ ਦੇ ਹੱਕ ਬਚਾਉਣ ਦੀ ਅਪੀਲ ਕੀਤੀ।  ਮਿਸ਼ਨ ਆਗੂ ਗੁਰਮੀਤ ਸਿੰਘ ਸਾਂਟੂ, ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ, ਸਰਬਜੀਤ ਸਿੰਘ ਸੰਗਤਪੁਰਾ ਤੇ ਕੁਲਵੰਤ ਸਿੰਘ ਨੇ ਜਿੱਥੇ ਪੂਰਨ ਹਮਾਇਤ ਦਾ ਭਰੋਸਾ ਦਿੱਤਾ ਉਥੇ ਨਿਊ ਚੰਡੀਗੜ੍ਹ, ਮਾਜਰੀ ਤੇ ਖਰੜ ਆਦਿ ਪੁਆਧ ਖੇਤਰ ਦੇ ਵਿਦਿਆਰਥੀਆਂ ਨੂੰ ਇਸ ਚੋਣ ‘ਚ ਸੱਥ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *