ਪਰਿਵਾਰ ਵਿਛੋੜਾ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਵੇਗੀ ਸਮੂਹਿਕ ਅਰਦਾਸ 

Spread the love
ਸ੍ਰੀ ਕੀਰਤਪੁਰ ਸਾਹਿਬ,28 ਅਗਸਤ,(ਮਨਦੀਪ) ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਕਰਵਾਈ ਜਾਵੇਗਾ, ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ  ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ  ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦਿਸ਼ਾ ਨਿਰਦੇਸ਼ਾਂ ਹੇਠ  ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਅਗਸਤ 2026 ਨੂੰ ਸਵੇਰੇ 8:30 ਵਜੇ ਤੋਂ 10:00 ਵਜੇ ਤੱਕ ਸਕੂਲ ਵਿਖੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਕੀਤੇ ਜਾਣਗੇ। ਇਸ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ।ਪ੍ਰਿੰਸੀਪਲ ਨੇ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਇਸ ਮੌਕੇ ਸਕੂਲ ਵਿਖੇ ਪਹੁੰਚ ਕੇ ਸਮੂਹਿਕ ਅਰਦਾਸ ਵਿੱਚ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *