ਬਿਜਲੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਕੀਤੀ ਨਾਅਰੇਬਾਜ਼ੀ ਕੀਤੀ                                            

Spread the love
ਤਪਾ ਮੰਡੀ 28 ਅਗਸਤ (ਗੋਲਡੀ ਵਿਆਸ) ਸਾਂਝੀ ਤਾਲਮੇਲ ਮੁਲਾਜ਼ਮ/ਪੈਨਸ਼ਨਰ ਕਮੇਟੀ ਪੰਜਾਬ ਦੇ ਸੱਦੇ ਤੇ ਸਬ ਡਿਵੀਜ਼ਨ ਤਪਾ 1 ਅਤੇ 2 ਦੇ ਬਿਜਲੀ ਮੁਲਾਜ਼ਮਾਂ ਵੱਲੋਂ  ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਂਝੀ ਤਾਲਮੇਲ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾ ਰਹੇ ਹਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 16% ਡੀਏ ਅਤੇ ਪੁਰਾਣੀ ਪੈਨਸ਼ਨ ਅਤੇ ਹੋਰ ਮੁਲਾਜ਼ਮਾਂ ਦੀਆ ਮੰਗਾਂ ਸਬੰਧੀ ਮੀਟਿੰਗ ਕਰਨ ਤੋਂ ਮੁਕਰਨ ਅਤੇ ਮੁਲਾਜ਼ਮਾਂ ਦੀਆ ਮੰਗਾਂ ਨਾ ਮੰਨਣ ਤੋਂ ਨਾਂਹ ਕਰ ਦਿੱਤੀ ਗਈ ਹੈ ਜਿਸ ਤਹਿਤ ਇਹ ਸੰਘਰਸ਼ ਬਿਜਲੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਫਿਰ ਵੀ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ  ਗੁਰਪ੍ਰੀਤ ਸਿੰਘ ਜੇਈ, ਕੁਲਦੀਪ ਸਿੰਘ ਜੇਈ, ਤਰਲੋਚਨ ਸਿੰਘ , ਹਰਬੰਸ ਕੌਰ, ਸੁਖਪਾਲ ਸਿੰਘ ਲਾਇਨ ਮੈਨ, ਕੇਵਲ ਸਿੰਘ ਲਾਇਨ ਮੈਨ, ਨਵੀਨ ਗਰਗ , ਬੂਟਾ ਸਿੰਘ ਲਾਇਨ ਮੈਨ ,ਗੁਰਮੀਤ ਸਿੰਘ, ਸੁਖਦੇਵ ਸਿੰਘ , ਜਗਮੀਤ ਸਿੰਘ ਅਤੇ ਸਮੂਹ ਮੁਲਾਜ਼ਮ ਹਾਜ਼ਰ ਹਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *