ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ 

Spread the love
‎ਸਰਾਏ ਅਮਾਨਤ ਖਾਂ /ਝਬਾਲ, 28 ਅਗਸਤ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਮੈਡਮ ਰਵਨੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਸੰਬੰਧ ਵਿੱਚ ਵੱਖ- ਵੱਖ ਜਮਾਤਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਗਿਫਟ ਪੈਕਿੰਗ, ਸਲੋਗਨ ਰਾਈਟਿੰਗ, ਕਾਰਡ ਮੇਕਿੰਗ, ਰਾਖੀ ਮੇਕਿੰਗ, ਕਵਿਤਾਵਾਂ ਅਤੇ ਭਾਸ਼ਣ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਅੱਜ ਕੱਲ੍ਹ ਦੇ ਵਪਾਰੀਕਰਨ ਯੁੱਗ ਵਿੱਚ ਭੈਣ- ਭਰਾ ਦੇ ਰਿਸ਼ਤੇ ਦੀ ਕਦਰ ਕਰਨ ਦੇ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਭੈਣ- ਭਰਾਵਾਂ ਦੇ ਪਿਆਰ ਦਾ ਪ੍ਰਤੀਕ ਹੈ।ਇਸ ਲਈ ਇਹ ਤਿਉਹਾਰ ਸਭ ਨੂੰ ਰਲ- ਮਿਲ ਕੇ ਮਨਾਉਣਾ ਚਾਹੀਦਾ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *