ਸੀਨੀਅਰ ਪੱਤਰਕਾਰ ਨਿਰਮਲ ਸਿੰਘ ਚੌਹਾਨ ਦਾ ਦੇਹਾਂਤ; ਪੱਤਰਕਾਰ ਭਾਈਚਾਰੇ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Spread the love
​ਅੰਮ੍ਰਿਤਸਰ / 28 ਅਗਸਤ (ਮਨਜੀਤ ਸਿੰਘ ਸ਼ੇਰਗਿੱਲ)ਪੰਜਾਬੀ ਪੱਤਰਕਾਰ ਸਦਨ ਦੇ ਸੀਨੀਅਰ ਮੈਂਬਰ ਅਤੇ ਰੋਜ਼ਾਨਾ ਅਕਾਲੀ ਪੱਤ੍ਰਕਾ ਦੇ ਗੂੁੂ ਨਗਰੀ ਅੰਮ੍ਰਿਤਸਰ ਤੋਂ ਵਿਸ਼ੇਸ ਪ੍ਰਤੀਨਿਧ  ਨਿਰਮਲ ਸਿੰਘ ਚੌਹਾਨ ਸੰਖੇਪ ਬਿਮਾਰੀ ਪਿੱਛੋਂ ਅਚਾਨਕ ਸਵਰਗਵਾਾਸ ਹੋ ਗਏ। ਉਹ ਪਿਛਲੇ ਕੁਝ ਸਮੇਂ ਤੋਂ ਪੂਨੇ (ਮਹਾਰਾਸ਼ਟਰ) ਵਿਖੇ ਆਪਣੇ ਬੇਟੇ ਕੋਲ ਰਹਿ ਰਹੇ ਸਨ, ਜਿੱਥੇ ਉਨ੍ਹਾਂ ਨੇ ਅੰਤਿਮ ਸਾਹ ਲਏ। ​ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਪੰਜਾਬੀ ਪੱਤਰਕਾਰ ਸਦਨ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।ਪੰਜਾਬੀ ਪੱਤਰਕਾਰ ਸਦਨ ਦੇ ਚੇਅਰਮੈਨ ਜੋਗਿੰਦਰ ਪਾਲ ਸਿੰਘ ਕੁੰਦਰਾ, ਪ੍ਰਧਾਨ ਜਤਿੰਦਰ ਸਿੰਘ ਥਿੰਦ ਅਤੇ ਜਨਰਲ ਸਕੱਤਰ ਜਸਪਾਲ ਵਿਰਦੀ ਸਮੇਤ ਸਮੂਹ ਅਹੁਦੇਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਉਂਦਿਆਂ ਸਦਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਨਿਰਮਲ ਸਿੰਘ ਚੌਹਾਨ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਕੀਤੀਆਂ ਨਿਸ਼ਕਾਮ ਅਤੇ ਨਿਵੇਕਲੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ​ਪੱਤਰਕਾਰ ਭਾਈਚਾਰੇ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਘਾਟਾ ਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *