ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਁਲੋ ਮੀਟਿੰਗ ਕੀਤੀ–

Spread the love
 ਮੋਗਾ, 28 ਅਗਸਤ ( ਮਨਪ੍ਰੀਤ ਸਿੰਘ ਮੋਨੂੰ)– ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਪਿੰਡ ਦੱਦਾਹੂਰ ਵਿੱਚ ਇਕਾਈ ਪ੍ਰਧਾਨ ਚਮਕੌਰ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਪ੍ਰੈਸ ਨੂੰ ਇਹ ਜਾਣਕਾਰੀ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਦਿੱਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਆਗੂ ਜੁਗਰਾਜ ਸਿੰਘ ਦੱਦਾਹੂਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪਿੰਡ ਪਿੰਡ ਵਿੱਚ ਵੱਡੇ ਪੋਸਟਰ ਲਗਾਏ ਜਾ ਰਹੇ ਹਨ ਇਹਨਾਂ ਪੋਸਟਰਾਂ ਤੇ ਲੋਗੋ ਹੋਵੇਗਾ ਕਿ “ ਟਰਾਲੀ ਚੋਰੋ,ਸੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ” ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਦੀ ਫੋਟੋ ਵੀ ਐਡ ਕੀਤੀ ਗਈ ਹੈ । ਕਿਉਂਕਿ ਸੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ । ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿੱਚੋਂ ਟ੍ਰਾਲੀਆਂ ਤੋ ਇਲਾਵਾ ਲੋੜੀਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ । ਇਕੱਲੇ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ । ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ। ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਗਾਏ ਜਾਣਗੇ । ਇਸ ਤੋਂ ਇਲਾਵਾ 31 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ । ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 14 ਸਿਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ।ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰ ਕਲਾਂ ਦੀ ਅਨਾਜ ਮੰਡੀ ਵਿੱਚ ਮਨਾਇਆ ਜਾਵੇਗਾ ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਵੀਰ ਸਿੰਘ, ਸੰਦੀਪ ਸਿੰਘ, ਸੁਖਰਾਜ ਸਿੰਘ, ਦਰਸ਼ਨ ਸਿੰਘ, ਜਲੋਰ ਸਿੰਘ ਦੱਦਾਹੂਰ ਆਦਿ ਹਾਜ਼ਰ ਹੋਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *