ਰਮਨਦੀਪ ਸੇਰੋਂ ਤੇ ਬਿੱਲਾ ਸ਼ੇਰੋ ਦਾ ਪਿੰਡ ਗੁਲਾਲੀਪੁਰ ਵਿਖੇ ਹੋਇਆ ਇਕੱਠ, ਕਿਹਾ – ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ* *ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਕੰਮ,ਅਕਾਲੀ ਦਲ ਦੇ ਵਿਕਾਸ ਪੱਖੀ ਕੰਮਾਂ ਅੱਗੇ ਜ਼ੀਰੋ: ਰਮਨਦੀਪ ਸੇਰੋਂ, ਬਿੱਲਾ ਸ਼ੇਰੋ*

Spread the love
ਖਡੂਰ ਸਾਹਿਬ 31 ਅਗਸਤ (ਸਤਵਿੰਦਰ ਸਿੰਘ ਬੁੱਗਾ )ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋ ਹਲਕੇ ਅੰਦਰ ਲੋਕਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਨ ਲਈ ਕਰਵਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਅੱਜ ਪਿੰਡ ਗੁਲਾਲੀਪੁਰ ਵਿਖੇ ਮਿਲਣੀ ਕੀਤੀ ਗਈ। ਇਹ ਮਿਲਣੀ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਮੌਜੂਦਗੀ ਵਿੱਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ।ਇਸ ਮੌਕੇ ਪਿੰਡ ਦੀ ਸੰਗਤ, ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।ਸੰਬੋਧਨ ਦੌਰਾਨ ਬਿੱਲਾ ਸ਼ੇਰੋ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋ ਆਪਣੀ ਸਰਕਾਰ ਵਿੱਚ ਕੀਤੇ ਗਏ ਕੰਮਾਂ ਦਾ ਵੇਰਵਾ ਦੇਖਣ ਅਤੇ ਉਸ ਵਿੱਚੋ ਸਭ ਤੋਂ ਜ਼ਿਆਦਾ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਹਨ ਕਿਉਕਿ ਅਕਾਲੀ ਦਲ ਪੰਜਾਬ ਦੇ ਵਿਕਾਸ ਦੀ ਗੱਲ ਕਰਦੀ ਹੈ, ਓਹਨਾ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ ਜੌ ਸੱਤਾ ਦੇ ਲਈ ਨਹੀਂ ਪੰਜਾਬ ਦੀ ਭਲਾਈ ਲਈ ਲੜਾਈ ਲੜਦੀ ਹੈ।ਇਸ ਮੌਕੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਬੀ.ਸੀ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਸਾਬਕਾ ਸਰਪੰਚ ਦਿਲਬਾਗ ਸਿੰਘ,ਸਾਬਕਾ ਸਰਪੰਚ ਨਿੰਦਰ ਸਿੰਘ,ਦਿਲਬਾਗ਼ ਸਿੰਘ ਕਾਹਲਵਾਂ,ਹੀਰਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ,ਮੰਗਲ ਸਿੰਘ,ਨਿਰਵੈਲ ਸਿੰਘ,ਮਲਕੀਤ ਸਿੰਘ, ਦਲਵਿੰਦਰ ਸਿੰਘ,ਸਰਵਨ ਸਿੰਘ,ਬਲਕਾਰ ਸਿੰਘ,ਪਲਵਿੰਦਰ ਸਿੰਘ ਡਿਆਲ,ਤਰਸੇਮ ਸਿੰਘ,ਅਜੇਪਾਲ ਸਿੰਘ,ਗੁਰਪ੍ਰੀਤ ਸਿੰਘ,ਜਸਬੀਰ ਸਿੰਘ,ਕਵਲਪ੍ਰੀਤ ਸਿੰਘ,ਗੁਰਵਰੀਆਮ ਸਿੰਘ,ਗੁਰਪਿੰਦਰ ਸਿੰਘ, ਚਰਨ ਸਿੰਘ,ਜੰਗਸ਼ੇਰ ਸਿੰਘ ਟੋਨੀ ਆਦਿ ਅਕਾਲੀ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *