ਐਸ. ਕੇ. ਐਮ. ਦੇ ਸੱਦੇ ਤੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਵੱਡੇ ਕਾਫਲੇ ਦੇ ਰੂਪ ’ਚ ਕਿਸਾਨ ਤੇ ਮਜ਼ਦੂਰ ਚੰਡੀਗੜ੍ਹ ਲਈ ਹੋਣਗੇ ਰਵਾਨਾ – ਮਨਜੀਤ ਸਿੰਘ ਢੀਂਡਸਾ

Spread the love
ਸਮਰਾਲਾ 31 ਅਗਸਤ (ਮੁਕੇਸ਼ ਵਰਮਾ) :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇੱਕ ਸਤੰਬਰ ਤੋਂ ਸੱਤ ਸਤੰਬਰ ਤੱਕ ਲੱਗ ਰਹੇ ਕਿਸਾਨੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ ਨੇ ਮੋਰਚੇ ਵਿੱਚ ਜਾਣ ਲਈ ਪਿੰਡ ਢੀਂਡਸਾ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਨ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸਮਰਾਲਾ ਬਲਾਕ ਦੇ ਮੰਜਾਲੀਆਂ, ਬੰਬਾ, ਰੁਪਾਲੋਂ, ਢੀਂਡਸਾ ਵਿਖੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ, ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਦੇ ਸਮੁੱਚੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਸਤੰਬਰ ਨੂੰ ਬੀ. ਕੇ. ਯੂ. (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਕਿਸਾਨ ਵੱਡੇ ਕਾਫ਼ਲੇ ਦੇ ਰੂਪ ਵਿੱਚ ਚੰਡੀਗੜ੍ਹ ਰੋਡ ਪੈਟਰੋਲ ਪੰਪ ਜਟਾਣਾ ਪਿੰਡ ਤੋਂ ਰਵਾਨਾ ਹੋਣਗੇ। ਸਮਰਾਲਾ ਇਲਾਕੇ ਦੇ ਪਿੰਡਾਂ ਵਿੱਚ ਜਾ ਕੇ ਵੱਖ ਵੱਖ ਪਿੰਡਾਂ ਦੇ ਇਕਾਈ ਪ੍ਰਧਾਨਾਂ ਅਤੇ ਕਿਸਾਨਾਂ ਨਾਲ ਸੰਪਰਕ ਕਰਕੇ ਮੋਰਚੇ ਵਿੱਚ ਜਾਣ ਵਾਲੀਆਂ ਟਰਾਲੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋ ਕੇ ਸਰਕਾਰਾਂ ਨੂੰ ਵਖਤ ਪਾ ਦੇਣਗੇ, ਸਰਕਾਰ ਦਾ ਤਖਤਾ ਪਲਟਾ ਦੇਣਗੇ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਸਰਪੰਚ ਬਲਵੰਤ ਸਿੰਘ ਮੰਜਾਲੀਆ, ਡਾ. ਹਰਬੰਸ ਸਿੰਘ ਰੁਪਾਲੋ, ਹਰਵਿੰਦਰ ਸਿੰਘ ਬੰਬਾਂ, ਹਰਪਾਲ ਸਿੰਘ ਬੰਬਾ, ਮੇਜਰ ਸਿੰਘ ਬੰਬਾਂ ਸਾਰੇ ਮੀਤ ਪ੍ਰਧਾਨ ਸਮਰਾਲਾ, ਜਗਤਾਰ ਸਿੰਘ, ਸਿਕੰਦਰ ਸਿੰਘ ਮਾਦਪੁਰ ਜਨਰਲ ਸਕੱਤਰ ਬਲਾਕ ਸਮਰਾਲਾ ਅਤੇ ਹੋਰ ਬਹੁਤ ਸਾਰੇ ਸਰਗਰਮ ਵਰਕਰ ਅਤੇ ਕਿਸਾਨ ਮਜ਼ਦੂਰ ਸ਼ਾਮਲ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *