ਕੇਂਦਰ ਸਰਕਾਰ ਜਲਦੀ ਤੋਂ ਜਲਦੀ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ: ਮੋਹਨ ਸਿੰਘ ਸੰਭੂ ਕਲਾਂ 

Spread the love

 ਘਨੌਰ, ਸੰਭੂ 31 ਦਿਸੰਬਰ (ਅਭਿਸ਼ੇਕ ਸੂਦ) ਭਾਰਤ ਦੇ ਸਮੁੱਚੇ ਕਿਸਾਨਾਂ ਦੀਆਂ ਮੰਗਾਂ, ਐੱਮ. ਐੱਸ. ਪੀ. ਕਾਨੂੰਨ ਦੀ ਗਰੰਟੀ ਅਤੇ ਹੋਰ ਜਿਹੜੀਆਂ ਮੰਗਾਂ ਲਈ ਪੰਜਾਬ ਹਰਿਆਣਾ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਜਗਜੀਤ ਆਗੂ ਡੱਲੇਵਾਲ ਦੀ ਸਿਹਤ ਦਿਨੋ-ਦਿਨ ਨਾਜ਼ੁਕ ਹੋ ਰਹੀ ਹੈ ਜੋ ਕਿ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ ਜਿਸ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸਮੁੱਚੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਗੰਭੀਰਤਾ ਨਾਲ ਲੈ ਕੇ ਕਿਸਾਨੀ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਆਪ ਆਗੂ ਮੋਹਨ ਸਿੰਘ ਸੰਭੂ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨ ਆਗੂ ਡੱਲੇਵਾਲ ਦੀ ਕੀਮਤੀ ਜਾਨ ਬਚਾਈ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਡੱਲੇਵਾਲ ਦੀ ਸਿਹਤ ਨੂੰ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਲਈ ਬਹੁਤ ਵੱਡਾ ਘਾਟਾ ਹੋਵੇਗਾ ਜਿਸ ਕਰਕੇ ਉਹਨਾਂ ਨੇ ਖ਼ਾਸ ਤੌਰ ‘ਤੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖੀ ਦੇਸ਼ ਭਰ ਦੇ ਕਿਸਾਨਾਂ ਨੂੰ ਸੜਕਾਂ ਤੇ ਉਤਰਨ ਲਈ ਮਜਬੂਰ ਕਰ ਰਹੀ ਹੈ। ਉਹਨਾਂ ਇਸ ਮੌਕੇ ਮੰਗ ਵੀ ਕੀਤੀ ਗਈ ਖੇਤੀਬਾੜੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅੰਦੋਲਨ ਕਰਨ ਦੌਰਾਨ ਜੋ ਕਿਸਾਨਾਂ ਤੇ ਕੇਸ ਦਰਜ ਕੀਤੇ ਗਏ ਹਨ ਉਹਨਾਂ ਨੂੰ ਵਾਪਸ ਲਿਆ ਜਾਵੇ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *