ਕਿੰਨਾਂ ਚੰਗਾ ਹੁੰਦਾ ਜੇਕਰ “ਰਾਜਾ ਵੜਿੰਗ ਸਾਬ” ਪਿੰਡ ਤੱਖਰਾਂ ਵੀ ਆ ਜਾਂਦੇ 

Spread the love
ਮਾਛੀਵਾੜਾ ਸਾਹਿਬ, 31 ਅਗਸਤ (ਸੁੱਚਾ ਬੰਗੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਦਿਨੀਂ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਰਾਲਾ ਹਲਕੇ ਵਿੱਚ ਨਜ਼ਰ ਆਏ। ਉਹ ਕਾਫੀ ਸਮਾਂ ਹਲਕੇ ਵਿੱਚ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਇੱਕ ਸੀਨੀਅਰ ਆਗੂ ਦੇ ਨਾਲ ਵੀ ਕੁਝ ਸਮਾਂ ਬਿਤਾਇਆ।ਹਾਲਾਂਕਿ ਇਸ ਦੌਰੇ ਨੂੰ ਉਨ੍ਹਾਂ ਦਾ ਨਿੱਜੀ ਦੌਰਾ ਦੱਸਿਆ ਜਾ ਰਿਹਾ ਹੈ, ਪਰ ਇਸ ਦੌਰਾਨ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਇੱਕ ਚਰਚਾ ਜ਼ੋਰਾਂ ‘ਤੇ ਰਹੀ। ਚਰਚਾ ਦਾ ਵਿਸ਼ਾ ਸਨ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਮਰਹੂਮ ਪਰਮਿੰਦਰ ਤਿਵਾੜੀ। ਇਲਾਕੇ ਦਾ ਹਰ ਵਿਅਕਤੀ ਜਾਣਦਾ ਹੈ ਕਿ ਪਰਮਿੰਦਰ ਤਿਵਾੜੀ ਨੇ ਕਾਂਗਰਸ ਪਾਰਟੀ ਨੂੰ ਸਮਰਾਲਾ ਅਤੇ ਮਾਛੀਵਾੜਾ ਇਲਾਕੇ ਵਿੱਚ ਮਜ਼ਬੂਤ ਕਰਨ ਲਈ ਦਿਨ-ਰਾਤ ਪਸੀਨਾ ਵਹਾਇਆ ਸੀ। ਪਾਰਟੀ ਲਈ ਉਨ੍ਹਾਂ ਦੀ ਵਫਾਦਾਰੀ ਅਤੇ ਮਿਹਨਤ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਸਥਾਨਕ ਕਾਂਗਰਸੀ ਆਗੂਆਂ ਅਤੇ ਤਿਵਾੜੀ ਸਾਹਿਬ ਦੇ ਸਾਥੀਆਂ ਦਾ ਕਹਿਣਾ ਹੈ ਕਿ ਜੇਕਰ ਰਾਜਾ ਵੜਿੰਗ ਸਾਹਿਬ ਹਲਕੇ ਵਿੱਚ ਆਏ ਹੀ ਸਨ ਤਾਂ ਕਿੰਨਾ ਚੰਗਾ ਹੁੰਦਾ ਜੇਕਰ ਉਹ ਪਿੰਡ ਤੱਖਰਾਂ ਵਿਖੇ ਮਰਹੂਮ ਪਰਮਿੰਦਰ ਤਿਵਾੜੀ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਸਾਂਝਾ ਕਰ ਲੈਂਦੇ। ਅੱਜ ਵੀ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਯਾਦ ਵਿੱਚ ਅੱਥਰੂ ਵਹਾ ਰਿਹਾ ਹੈ। ਇਸ ਸਬੰਧੀ ਜਦੋਂ ਮਰਹੂਮ ਪਰਮਿੰਦਰ ਤਿਵਾੜੀ ਦੀ ਪਤਨੀ ਕੁਸਮ ਤਿਵਾੜੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਭਰੇ ਮਨ ਨਾਲ ਕਿਹਾ, ਪ੍ਰਧਾਨ ਜੀ ਨਾ ਤਾਂ ਭੋਗ ‘ਤੇ ਆਏ ਤੇ ਨਾ ਹੀ ਕਿਸੇ ਹੋਰ ਦਿਨ ਪਰਿਵਾਰ ਨੂੰ ਮਿਲਣ ਆਏ। ਉਨ੍ਹਾਂ ਦੇ ਆਉਣ ਨਾਲ ਸਾਡਾ ਗਿਆ ਹੋਇਆ ਜੀਅ ਤਾਂ ਮੁੜ ਨਹੀਂ ਆਉਣਾ ਸੀ, ਪਰ ਪਰਿਵਾਰ ਲਈ ਇੱਕ ਦਿਲਾਸਾ ਅਤੇ ਹਮਦਰਦੀ ਦਾ ਅਹਿਸਾਸ ਜ਼ਰੂਰ ਹੁੰਦਾ। ਤਿਵਾੜੀ ਪਰਿਵਾਰ ਦੇ ਸਾਥੀਆਂ ਵਿੱਚ ਵੀ ਇਸ ਗੱਲ ਨੂੰ ਲੈ ਕੇ ਮਲਾਲ ਪਾਇਆ ਜਾ ਰਿਹਾ ਹੈ ਕਿ ਜਿਸ ਵਰਕਰ ਨੇ ਪਾਰਟੀ ਲਈ ਆਪਣੀ ਸਾਰੀ ਜ਼ਿੰਦਗੀ ਲਗਾ ਦਿੱਤੀ, ਉਸ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਪਾਰਟੀ ਦੀ ਸੂਬਾ ਲੀਡਰਸ਼ਿਪ ਵੱਲੋਂ ਹਮਦਰਦੀ ਦੇ ਦੋ ਬੋਲ ਵੀ ਸਾਂਝੇ ਨਹੀਂ ਕੀਤੇ ਗਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *